20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ ਮੁਲਾਜ਼ਮਾਂ ਨੇ ਕੀਤਾ ਕੰਮ ਠੱਪ

ਬਰੇਟਾ, 20 ਨਵੰਬਰ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਸਮੂਹ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ 9 ਤੋਂ 11 ਵਜੇ ਤੱਕ ਕੰਮ ਬੰਦ ਕਰ ਕੇ ਹੜਤਾਲ ਕੀਤੀ ਗਈ। ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਬੇਸਿੱਟਾ ਮੀਟਿੰਗਾਂ ਦਿੱਤੀਆਂ ਜਾ ਰਹੀਆਂ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।

ਸਬ ਤਹਿਸੀਲ ਬਰੇਟਾ ਵਿਖੇ ਰੋਸ ਪ੍ਰਗਟ ਕਰਦੇ ਹੋਏ ਫ਼ਰਦ ਕੇਂਦਰ ਦੇ ਮੁਲਾਜ਼ਮ। ਤਸਵੀਰ : ਪਾਲ ਸਿੰਘ ਮੰਡੇਰ 21-11-2026
ਬਰੇਟਾ, 20 ਨਵੰਬਰ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਸਮੂਹ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ 9 ਤੋਂ 11 ਵਜੇ ਤੱਕ ਕੰਮ ਬੰਦ ਕਰ ਕੇ ਹੜਤਾਲ ਕੀਤੀ ਗਈ। ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਬੇਸਿੱਟਾ ਮੀਟਿੰਗਾਂ ਦਿੱਤੀਆਂ ਜਾ ਰਹੀਆਂ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਅਤੇ ਵੱਡੀਆਂ ਰਾਹਤਾਂ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਹਕੀਕਤ ’ਚ ਸਰਕਾਰ ਆਪਣੇ ਇਸ ਵਾਅਦੇ ਤੋਂ ਲਗਾਤਾਰ ਟਾਲਮਟੋਲ ਦੀ ਨੀਤੀ ਅਪਣਾਉਂਦੀ ਆ ਰਹੀ ਹੈ। ਸੂਬਾ ਕਮੇਟੀ ਨੇ ਫ਼ੈਸਲਾ ਲਿਆ ਕਿ 27 ਨਵੰਬਰ ਨੂੰ ਧੂਰੀ ਵਿਖੇ ਵਿਸ਼ਾਲ ਇਕੱਠ ਕਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕਰ ਕੇ ਆਈ ਸੀ ਕਿ ਇੰਨਲਿਸਟਮੈਂਟ, ਆਊਟਸੋਰਸ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਕਾਮਿਆਂ ਨੂੰ ਸਬੰਧਿਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ ਪਰ ਅਫ਼ਸੋਸ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਰਫ਼ ਲਾਰਿਆਂ ਨਾਲ ਹੀ ਡੰਗ ਟਪਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਮੁਲਾਜ਼ਮਾਂ ਦੀਆਂ ਸਮੂਹ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰ ਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਇਸ ਮੌਕੇ ਰਮੇਸ਼ ਕੁਮਾਰ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ ਅਗਲੀ ਖ਼ਬਰ ਵੇਦਾਂਤਾ ਪਾਵਰ ਬਣਾਂਵਾਲਾ ਦੇ ਨਵੀਂ ਦਿਸ਼ਾ ਪ੍ਰੋਜੈਕਟ ਨੂੰ ਮਿਲਿਆ ਇੰਡੀਆ ਸੀ.ਐੱਸ.ਆਰ. ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।