20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

30 ਤੱਕ ਅਧਿਕਾਰਤ ਪੋਰਟਲ ’ਤੇ ਆਨਲਾਈਨ ਕੀਤੀ ਜਾ ਸਕਦੀ ਹੈ ਸਵੈਗਣਨਾ-ਵਿਧਾਇਕ ਬੁੱਧ ਰਾਮ

ਬੁਢਲਾਡਾ, 20 ਨਵੰਬਰ (ਸੁਨੀਲ ਮਨਚੰਦਾ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਕੇ ਜਨਗਣਨਾ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਾਗਰਿਕ ਮੋਬਾਈਲ ਫ਼ੋਨ, ਲੈਪਟਾਪ ਜਾਂ ਕੰਪਿਊਟਰ ਰਾਹੀਂ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਆਨਲਾਈਨ ਦਰਜ ਕਰ ਸਕਦੇ ਹਨ।

ਅਜੀਤ ਡੈਸਕ 21-11-2026
ਬੁਢਲਾਡਾ, 20 ਨਵੰਬਰ (ਸੁਨੀਲ ਮਨਚੰਦਾ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਕੇ ਜਨਗਣਨਾ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਾਗਰਿਕ ਮੋਬਾਈਲ ਫ਼ੋਨ, ਲੈਪਟਾਪ ਜਾਂ ਕੰਪਿਊਟਰ ਰਾਹੀਂ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਆਨਲਾਈਨ ਦਰਜ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਵੈ-ਗਣਨਾ ਲਈ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਉਪਲਬਧ ਹੈ, ਜਿੱਥੇ ਨਾਗਰਿਕ ਮੋਬਾਈਲ ਨੰਬਰ ਦਰਜ ਕਰ ਕੇ ਲੌਗਇਨ ਕਰ ਸਕਦੇ ਹਨ ਅਤੇ ਪੋਰਟਲ ’ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਉਨ੍ਹਾਂ ਆਖਿਆ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 1855 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਿਧਾਇਕ ਨੇ ਦੱਸਿਆ ਕਿ ਆਨਲਾਈਨ ਫਾਰਮ ਸਫਲਤਾਪੂਰਵਕ ਸਬਮਿਟ ਹੋਣ ਤੋਂ ਬਾਅਦ ਇਕ ਸਵੈ-ਗਣਨਾ ਆਈ.ਡੀ. ਜਨਰੇਟ ਹੋਵੇਗੀ, ਜਿਸ ਨੂੰ ਨਾਗਰਿਕ ਸੁਰੱਖਿਅਤ ਰੱਖਣ। 1 ਦਸੰਬਰ ਤੋਂ ਘਰ-ਘਰ ਸਰਵੇਖਣ ਲਈ ਆਉਣ ਵਾਲੇ ਗਣਨਾਕਾਰਾਂ ਨੂੰ ਇਹ ਆਈ.ਡੀ. ਦਿਖਾਉਣੀ ਹੋਵੇਗੀ ਤਾਂ ਜੋ ਸਵੈ-ਗਣਨਾ ਦੀ ਪ੍ਰਕਿਰਿਆ ਦੀ ਤਸਦੀਕ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਖ਼ੁਦ ਵੀ ਆਪਣੀ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ।
ਪਿਛਲੀ ਖ਼ਬਰ ਗੁਰਚਰਨ ਸਿੰਘ ਸ਼ਹਿਣਾ ਨੇ ਹਲਕਾ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਪੇਸ਼ ਕੀਤੀ ਦਾਅਵੇਦਾਰੀ ਅਗਲੀ ਖ਼ਬਰ ਭਾਜਪਾ ਨੂੰ ਪੰਜਾਬ ਤੋਂ ਦੂਰ ਰੱਖਣ ਲਈ ਕਾਂਗਰਸ ਉਸਾਰੂ ਭੂਮਿਕਾ ਨਿਭਾਏ-ਕਾ. ਅਰਸ਼ੀ ਪਹਿਲੀ ਦਸੰਬਰ ਨੂੰ ਮਾਨਸਾ ਵਿਖੇ ਜੇਲ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।