ਗੁਰਪ੍ਰੀਤ ਸਿੰਘ ਝੱਬਰ ਨੂੰ ਵਧਾਈਆਂ ਦਿੱਤੀਆਂ
ਮਾਨਸਾ , 21 ਨਵੰਬਰ ( ਧਾਲੀਵਾਲ )- ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਮਾਲਵਿੰਦਰ ਸਿੰਘ ਗੋਗਾ ਸੰਧੂ ਦੀ ਅਗਵਾਈ ’ ਚ ਦਲ ਦਾ ਵਫ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਨੂੰ ਮਿਲਿਆ । ਉਨ੍ਹਾਂ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਧਾਰਮਿਕ ਕਾਰਜਾਂ ਦੇ ਨਾਲ ਨਾਲ ਸੰਸਥਾ ਦੀਆਂ ਵਿੱਦਿਅਕ ਸੰਸਥਾਵਾਂ ਦਾ ਮਿਆਰ ਉੱਚਾ ਚੁੱਕਣ ਅਤੇ ਸਮਾਜਿਕ ਗਤੀ ਵਿਧੀਆਂ ਨੂੰ ਹੋਰ ਤੇਜ਼ ਕਰਨਗੇ ।
ਅਜੀਤ ਡੈਸਕ
22-11-2026