23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਕੂਲ ਆਫ਼ ਐਮੀਨੈਂਸ ਮਾਨਸਾ ਦੇ ਪਾੜ੍ਹੇ ਰੀਅਲ ਲਾਈਫ਼ ਐਪਲੀਕੇਸ਼ਨ ਥੀਮ ’ਚ ਮੋਹਰੀ 2 ਰੋਜ਼ਾ ਵਿੱਦਿਅਕ ਮੇਲਾ ਕਰਵਾਇਆ

ਮਾਨਸਾ, 22 ਨਵੰਬਰ (ਰਾਵਿੰਦਰ ਸਿੰਘ ਰਵੀ)- ਪੀ. ਐਮ.

ਸਰਕਾਰੀ ਸਕੂਲ ਨੰਗਲ ਕਲਾਂ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 23-11-2026
ਮਾਨਸਾ, 22 ਨਵੰਬਰ (ਰਾਵਿੰਦਰ ਸਿੰਘ ਰਵੀ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ 2 ਰੋਜ਼ਾ ਵਿੱਦਿਅਕ ਮੇਲਾ ਕਰਵਾਇਆ ਗਿਆ। ਮੇਲੇ ’ਚ ਜ਼ਿਲ੍ਹੇ ਦੇ 9 ਮਿਡਲ, 3 ਸੀਨੀਅਰ ਸੈਕੰਡਰੀ ਅਤੇ ਸਕੂਲ ਆਫ਼ ਐਮੀਨੈਂਸ ਮਾਨਸਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪਹਿਲੇ ਦਿਨ ਦੇ ਮੁੱਖ ਮਹਿਮਾਨ ਬਲਜਿੰਦਰ ਸਿੰਘ ਜੌੜਕੀਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ’ਚ ਭਾਗ ਲੈ ਕੇ ਮੱਲਾਂ ਮਾਰਨ। ਪਹਿਲੇ ਦਿਨ ਦੇ ਥੀਮ ਰੀਅਲ ਲਾਈਫ਼ ਐਪਲੀਕੇਸ਼ਨ ’ਚੋਂ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਮਾਨਸਾ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਥੀਮ ਇੰਡੀਅਨ ਇਥੋਜ਼ ’ਚ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਮਾਨਸਾ, ਸਰਕਾਰੀ ਮਿਡਲ ਸਕੂਲ ਕੋਟ ਲੱਲੂ ਤੇ ਸਰਕਾਰੀ ਮਿਡਲ ਸਕੂਲ ਜੰਡਵਾਲਾ, ਥੀਮ ਆਰਟ ਇੰਟੀਗਰੇਟਡ ਲਰਨਿੰਗ ’ਚ ਪਹਿਲਾ ਸਥਾਨ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ, ਸਕੂਲ ਆਫ਼ ਐਮੀਨੈਂਸ ਮਾਨਸਾ ਤੇ ਸਰਕਾਰੀ ਮਿਡਲ ਸਕੂਲ ਬਰਨਾਲਾ, ਦੂਸਰੇ ਦਿਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਥੀਮ ਰੀਅਲ ਲਾਈਫ਼ ਐਪਲੀਕੇਸ਼ਨ ’ਚ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ, ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਤੇ ਸਰਕਾਰੀ ਸੈਕੰਡਰੀ ਸਕੂਲ ਖਾਰਾ ਅਤੇ ਸਰਕਾਰੀ ਹਾਈ ਸਕੂਲ ਚਕੇਰੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਮੱਲਿਆ। ਥੀਮ ਇੰਡੀਅਨ ਏਥੋਸ ’ਚ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ, ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਮਾਨਸਾ ਤੇ ਸਰਕਾਰੀ ਸੈਕੰਡਰੀ ਸਕੂਲ ਮੂਸਾ, ਥੀਮ ਆਰਟ ਇੰਟੀਗਰੇਟਡ ਲਰਨਿੰਗ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਮਾਨਸਾ, ਸਰਕਾਰੀ ਸੈਕੰਡਰੀ ਸਕੂਲ ਖਾਰਾ ਤੇ ਸਕੂਲ ਆਫ਼ ਐਮੀਨੈਂਸ ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਵਿਦਿਆਰਥੀ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੁਨੀਲ ਕੁਮਾਰ, ਸਕੂਲ ਇੰਚਾਰਜ ਹਨੀ ਕੁਮਾਰ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਨੌਂ ਸਾਲ ਦੀ ਉਮਰ ’ਚ ਬਾਲ ਲੇਖਕ ਇਸ਼ਮਾਨ ਭੁੱਲਰ ਨੇ ਲਿਖੀ ਪਹਿਲੀ ਪੁਸਤਕ ਅਗਲੀ ਖ਼ਬਰ ਨੌਜਵਾਨ ਏਕਤਾ ਸੁਸਾਇਟੀ ਨੇ ਕਲਿਆਣ ਸੁੱਖਾ ਦੀ ਲਾਇਬ੍ਰੇਰੀ ਵਿਖੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।