24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮਾਨਸਾ, 23 ਨਵੰਬਰ (ਰਾਵਿੰਦਰ ਸਿੰਘ ਰਵੀ)- ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ 5 ਪਿਆਰੇ ਕਰ ਰਹੇ ਸਨ।

ਅਜੀਤ ਡੈਸਕ 24-11-2026
ਮਾਨਸਾ, 23 ਨਵੰਬਰ (ਰਾਵਿੰਦਰ ਸਿੰਘ ਰਵੀ)- ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ 5 ਪਿਆਰੇ ਕਰ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਅਲੌਕਿਕ ਢੰਗ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਥਾਂ-ਥਾਂ ’ਤੇ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ। ਰਾਗੀ ਜਥਿਆਂ ਨੇ ਗੁਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਸਥਾਨਕ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਿਸ਼ਾਹੀ ਨੌਵੀਂ ਤੋਂ ਸ਼ੁਰੂ ਹੋ ਕੇ ਬਾਰਾਂ ਹੱਟਾਂ ਚੌਂਕ, ਗੁਰਦੁਆਰਾ ਬਾਬਾ ਬੁੱਢਾ ਜੀ, ਚੁਗਲੀ ਘਰ, ਗੁਰਦੁਆਰਾ ਬਾਗ ਵਾਲਾ, ਗੁਰਦੁਆਰਾ ਡੁੰਮ ਵਾਲਾ, ਰਵੀਦਾਸ ਮੰਦਰ, ਵੀਰ ਨਗਰ ਮੁਹੱਲਾ, ਵਨਵੇ ਟਰੈਫ਼ਿਕ ਰੋਡ, ਬੱਸ ਸਟੈਂਡ, ਤਿੰਨਕੋਨੀ, ਸ਼੍ਰੋਮਣੀ ਭਵਨ ਬਾਬਾ ਨਾਮਦੇਵ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰੂ ਘਰ ਪਹੁੰਚਿਆ। ਫ਼ੌਜੀ ਬੈਂਡ ਦੀ ਪੇਸ਼ਕਾਰੀ ਬਕਾਮਲ ਸੀ। ਫ਼ਤਿਹ ਗਤਕਾ ਗਰੁੱਪ ਦੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ, ਬਲਵੀਰ ਸਿੰਘ ਔਲਖ, ਵਪਾਰ ਮੰਡਲ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਜਸਵੀਰ ਸਿੰਘ ਖ਼ਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਭਾਈ ਬੀਰਬਲ ਸਿੰਘ, ਸੁਖਚੈਨ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਬਲਜੀਤ ਸਿੰਘ ਸੇਠੀ, ਭਾਈ ਮਿਹਰ ਸਿੰਘ, ਭਾਈ ਟੇਕ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਬਲਜੀਤ ਸਿੰਘ ਸੇਠੀ , ਠੇਕੇਦਾਰ ਗੁਰਮੇਲ ਸਿੰਘ, ਹਰਪਾਲ ਸਿੰਘ ਪਾਲੀ ਕੌਂਸਲਰ, ਪਵਨਦੀਪ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਦੂਜੇ ਦਿਨ 22 ਹਜ਼ਾਰ 162 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ 11ਵਾਂ ਸਾਲਾਨਾ ਸ਼ੁੱਭ ਦੀਵਾਨ ਅਤੇ ਭੰਡਾਰਾ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।