23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਰੇਟਾ ਤੋਂ ਕਿਸ਼ਨਗੜ੍ਹ ਸੜਕ ਦੀ ਖ਼ਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 23 ਨਵੰਬਰ (ਪਾਲ ਸਿੰਘ ਮੰਡੇਰ)- ਬਰੇਟਾ ਮੇਨ ਬਾਜ਼ਾਰ ਤੋਂ ਲੈ ਕੇ ਕਿਸ਼ਨਗੜ੍ਹ ਤੱਕ ਜਾਂਦੀ ਸੜਕ ਦੀ ਮੰਦੀ ਹਾਲਤ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਯੂਥ ਕਾਂਗਰਸ ਮਾਨਸਾ ਦੇ ਵਾਈਸ ਪ੍ਰਧਾਨ ਰਵੀ ਕੁੱਲਰੀਆਂ ਨੇ ਕਿਹਾ ਕਿ ਪਿਛਲੇ ਕਰੀਬ 4 ਮਹੀਨਿਆਂ ਤੋਂ ਇਸ ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ, ਜਿਸ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਿਤ ਠੇਕੇਦਾਰ ਵਲੋਂ ਸੜਕ ਦੇ ਨਿਰਮਾਣ ਲਈ ਪਹਿਲਾਂ ਲੰਬੇ-ਲੰਬੇ ਕੱਟ ਲਗਾ ਕੇ ਸਾਰੀ ਸੜਕ ਪੁੱਟ ਦਿੱਤੀ ਗਈ ਅਤੇ ਉਸ ਤੋਂ ਬਾਅਦ ਕੰਮ ਅੱਧ-ਵਿਚਾਲੇ ਹੀ ਰੋਕ ਦਿੱਤਾ ਗਿਆ, ਜਿਸ ਕਰ ਕੇ ਬਰੇਟਾ ਕੈਂਚੀਆਂ ਤੋਂ ਕਿਸ਼ਨਗੜ੍ਹ ਤੱਕ ਦੇ ਰਸਤੇ ’ਤੇ ਪੈਦਲ ਜਾਂ ਵਾਹਨਾਂ ਰਾਹੀਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ।

ਅਜੀਤ ਡੈਸਕ 24-11-2026
ਬਰੇਟਾ, 23 ਨਵੰਬਰ (ਪਾਲ ਸਿੰਘ ਮੰਡੇਰ)- ਬਰੇਟਾ ਮੇਨ ਬਾਜ਼ਾਰ ਤੋਂ ਲੈ ਕੇ ਕਿਸ਼ਨਗੜ੍ਹ ਤੱਕ ਜਾਂਦੀ ਸੜਕ ਦੀ ਮੰਦੀ ਹਾਲਤ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਯੂਥ ਕਾਂਗਰਸ ਮਾਨਸਾ ਦੇ ਵਾਈਸ ਪ੍ਰਧਾਨ ਰਵੀ ਕੁੱਲਰੀਆਂ ਨੇ ਕਿਹਾ ਕਿ ਪਿਛਲੇ ਕਰੀਬ 4 ਮਹੀਨਿਆਂ ਤੋਂ ਇਸ ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ, ਜਿਸ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਿਤ ਠੇਕੇਦਾਰ ਵਲੋਂ ਸੜਕ ਦੇ ਨਿਰਮਾਣ ਲਈ ਪਹਿਲਾਂ ਲੰਬੇ-ਲੰਬੇ ਕੱਟ ਲਗਾ ਕੇ ਸਾਰੀ ਸੜਕ ਪੁੱਟ ਦਿੱਤੀ ਗਈ ਅਤੇ ਉਸ ਤੋਂ ਬਾਅਦ ਕੰਮ ਅੱਧ-ਵਿਚਾਲੇ ਹੀ ਰੋਕ ਦਿੱਤਾ ਗਿਆ, ਜਿਸ ਕਰ ਕੇ ਬਰੇਟਾ ਕੈਂਚੀਆਂ ਤੋਂ ਕਿਸ਼ਨਗੜ੍ਹ ਤੱਕ ਦੇ ਰਸਤੇ ’ਤੇ ਪੈਦਲ ਜਾਂ ਵਾਹਨਾਂ ਰਾਹੀਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਠੇਕੇਦਾਰ ਦੀ ਬਕਾਇਆ ਅਦਾਇਗੀ ਨਾ ਹੋਣ ਕਾਰਨ ਇਹ ਕੰਮ ਰੁਕਿਆ ਪਿਆ ਹੈ, ਜਿਸ ਦਾ ਖ਼ਮਿਆਜ਼ਾ ਇਲਾਕੇ ਦੇ ਲੋਕ ਭੁਗਤ ਰਹੇ ਹਨ। ਹਲਕਾ ਵਿਧਾਇਕ ’ਤੇ ਨਿਸ਼ਾਨਾ ਸਾਧਦਿਆਂ ਰਵੀ ਕੁੱਲਰੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਚੋਣ ਜ਼ਾਬਤਾ ਲਾਗੂ ਹੋਣ ਵਾਲਾ ਹੈ ਅਤੇ ਹਲਕਾ ਵਿਧਾਇਕ ਨੇ ਕਿਸ਼ਨਗੜ੍ਹ, ਬਹਾਦਰਪੁਰ ਅਤੇ ਬਰੇਟਾ ਦੇ ਇਲਾਕਿਆਂ ’ਚ ਵੋਟਾਂ ਮੰਗਣ ਲਈ ਆਉਣਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰ ਕੇ ਲੋਕਾਂ ਨੂੰ ਰਾਹਤ ਨਾ ਦਿੱਤੀ ਗਈ ਤਾਂ ਇਲਾਕਾ ਨਿਵਾਸੀ ਆਉਣ ਵਾਲੀਆਂ ਚੋਣਾਂ ਵਿਚ ਸੱਤਾਧਾਰੀ ਧਿਰ ਦੇ ਨੁਮਾਇੰਦਿਆਂ ਨੂੰ ਇਸ ਲਾਪਰਵਾਹੀ ਦਾ ਜਵਾਬ ਜ਼ਰੂਰ ਦੇਣਗੇ।
ਪਿਛਲੀ ਖ਼ਬਰ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।