ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ
ਬਰੇਟਾ , 23 ਨਵੰਬਰ ( ਪਾਲ ਸਿੰਘ ਮੰਡੇਰ )- ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਤਰਸ ਦੇ ਆਧਾਰ ’ ਤੇ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਸੀ ਪਰ ਹਾਲੇ ਤੱਕ ਕਈ ਪਰਿਵਾਰ ਦਫ਼ਤਰ ਵਿਚ ਠੋਕਰਾਂ ਖਾ ਰਹੇ ਹਨ । ਇਹ ਵਿਚਾਰ ਪ੍ਰਗਟ ਕਰਦਿਆ ਹੋਏ ਹਲਕਾ ਬੁਢਲਾਡਾ ਦੇ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਹਰਜਿੰਦਰ ਸਿੰਘ ਬਹਾਦਰਪੁਰ ਨੇ ਕਿਹਾ ਕਿ ਇਨ੍ਹਾਂ ਦੀ ਗਿਣਤੀ ਲਗਪਗ 900 ਸੀ , ਜਿਨ੍ਹਾਂ ਵਿਚੋਂ 207 ਦੇ ਕਰੀਬ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਨਹੀਂ ਮਿਲੀ ।
ਬਰੇਟਾ , 23 ਨਵੰਬਰ ( ਪਾਲ ਸਿੰਘ ਮੰਡੇਰ )- ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਤਰਸ ਦੇ ਆਧਾਰ ’ ਤੇ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਸੀ ਪਰ ਹਾਲੇ ਤੱਕ ਕਈ ਪਰਿਵਾਰ ਦਫ਼ਤਰ ਵਿਚ ਠੋਕਰਾਂ ਖਾ ਰਹੇ ਹਨ । ਇਹ ਵਿਚਾਰ ਪ੍ਰਗਟ ਕਰਦਿਆ ਹੋਏ ਹਲਕਾ ਬੁਢਲਾਡਾ ਦੇ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਹਰਜਿੰਦਰ ਸਿੰਘ ਬਹਾਦਰਪੁਰ ਨੇ ਕਿਹਾ ਕਿ ਇਨ੍ਹਾਂ ਦੀ ਗਿਣਤੀ ਲਗਪਗ 900 ਸੀ , ਜਿਨ੍ਹਾਂ ਵਿਚੋਂ 207 ਦੇ ਕਰੀਬ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਨਹੀਂ ਮਿਲੀ । ਇਸ ਸਬੰਧੀ ਪਰਿਵਾਰ ਕਈ ਮੰਤਰੀਆਂ ਨੂੰ ਮਿਲ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਜਿਲੇ੍ਹ ਦੇ 12 ਕੇਸ ਜਿਨ੍ਹਾਂ ਦੀ ਰਹਿਬਰੀ ਪੰਜਾਬ ਸਰਕਾਰ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਲੋਂ ਮੰਗੀ ਗਈ ਹੈ , ਸਬੰਧੀ ਪਰਿਵਾਰਾਂ ਨੂੰ ਲਿਖਤੀ ਤੌਰ ’ ਤੇ ਜਾਣੂ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਨਿੱਜੀ ਤੌਰ ’ ਤੇ ਸੁਣਵਾਈ ਦਾ ਮੌਕਾ ਦਿੱਤਾ ਜਾਵੇ ਤਾਂ ਕਿ ਉਹ ਆਪਣਾ ਪੱਖ ਪੇਸ਼ ਕਰ ਸਕਣ । ਉਪਰੋਕਤ ਆਗੂ ਨੇ ਕਿਹਾ ਪੰਜਾਬ ’ ਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ ਤੇ ਪਹਿਲ ਦੇ ਅਧਾਰ ’ ਤੇ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇਗਾ ।