23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਬੁੱਧ ਰਾਮ ਵਲੋਂ ਸਰਕਾਰੀ ਸਕੂਲ ਮੰਢਾਲੀ ਵਿਖੇ ਕੰਪਿਊਟਰ ਲੈਬ ਤੇ ਕਲਾਸਰੂਮ ਦਾ ਉਦਘਾਟਨ

ਬੋਹਾ, 23 ਨਵੰਬਰ (ਰਮੇਸ਼ ਤਾਂਗੜੀ)-‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮੰਢਾਲੀ ਵਿਖੇ ਵਿਧਾਇਕ ਬੁੱਧ ਰਾਮ ਵਲੋਂ ਕੰਪਿਊਟਰ ਲੈਬ ਅਤੇ ਆਧੁਨਿਕ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਤੇ ਮਿਆਰੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਨੂੰ ਮਹੱਤਵਪੂਰਨ ਕਦਮ ਦੱਸਦਿਆਂ ਕਿਹਾ ਕਿ ਨਵੀਂ ਕੰਪਿਊਟਰ ਲੈਬ ਤੇ ਆਧੁਨਿਕ ਕਲਾਸਰੂਮ ਨਾਲ ਬੱਚਿਆਂ ਨੂੰ ਸਿੱਖਣ ਦੇ ਬਿਹਤਰ ਮੌਕੇ ਮਿਲਣਗੇ ਅਤੇ ਉਹ ਤਕਨੀਕੀ ਯੁੱਗ ਦੇ ਹਾਣੀ ਬਣ ਸਕਣਗੇ।

ਅਜੀਤ ਡੈਸਕ 24-11-2026
ਬੋਹਾ, 23 ਨਵੰਬਰ (ਰਮੇਸ਼ ਤਾਂਗੜੀ)-‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮੰਢਾਲੀ ਵਿਖੇ ਵਿਧਾਇਕ ਬੁੱਧ ਰਾਮ ਵਲੋਂ ਕੰਪਿਊਟਰ ਲੈਬ ਅਤੇ ਆਧੁਨਿਕ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਤੇ ਮਿਆਰੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਨੂੰ ਮਹੱਤਵਪੂਰਨ ਕਦਮ ਦੱਸਦਿਆਂ ਕਿਹਾ ਕਿ ਨਵੀਂ ਕੰਪਿਊਟਰ ਲੈਬ ਤੇ ਆਧੁਨਿਕ ਕਲਾਸਰੂਮ ਨਾਲ ਬੱਚਿਆਂ ਨੂੰ ਸਿੱਖਣ ਦੇ ਬਿਹਤਰ ਮੌਕੇ ਮਿਲਣਗੇ ਅਤੇ ਉਹ ਤਕਨੀਕੀ ਯੁੱਗ ਦੇ ਹਾਣੀ ਬਣ ਸਕਣਗੇ। ਸਰਕਾਰੀ ਪ੍ਰਾਇਮਰੀ ਸਕੂਲ ਮੰਢਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇ੍ਹ ਦੇ ਸਟਾਫ਼ ਮੈਂਬਰ, ਗ੍ਰਾਮ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਜੋਗਿੰਦਰ ਸਿੰਘ ਲਾਲੀ, ਜਗਸੀਰ ਸਿੰਘ ਜੱਗਾ ਪ੍ਰਧਾਨ ਨਗਰ ਪੰਚਾਇਤ ਬੋਹਾ, ਸੰਤੋਖ ਸਾਗਰ, ਸਰਪੰਚ ਰੁਪਿੰਦਰ ਕੌਰ, ਸੁਖਜੀਤ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ। ਸਰਕਾਰੀ ਪ੍ਰਾਇਮਰੀ ਸਕੂਲ ਟਾਹਲੀਆਂ ਵਿਖੇ ਵੀ ਕਲਾਸਰੂਮ ਦਾ ਉਦਘਾਟਨ ਇਸ ਉਪਰੰਤ ਉਨ੍ਹਾਂ ਸਰਕਾਰੀ ਪ੍ਰਾਇਮਰ ੀ ਸਕੂਲ ਟਾਹਲੀਆਂ ਵਿਖੇ ਵੀ ਕਲਾਸਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਪ੍ਰੀਤ ਗਿੱਲ, ਹੈੱਡ ਮਾਸਟਰ ਹਰਪ੍ਰੀਤ ਸਿੰਘ ਜੱਸਲ, ਡੀ.ਡੀ.ਓ. ਜਗਜੀਤ ਸਿੰਘ, ਹੈੱਡ ਮਾਸਟਰ ਮਨਦੀਪ ਸਿੰਘ ਬੀ.ਐਨ.ਓ. ਬਰੇਟਾ, ਡੀ.ਆਰ.ਸੀ. ਨਵਨੀਤ ਕੱਕੜ, ਈ.ਈ.ਪੀ. ਕੋਆਰਡੀਨੇਟਰ ਜਸਕੀਰਤ ਸਿੰਘ ਗਿੱਲ, ਸਰਪੰਚ ਜਰਨੈਲ ਸਿੰਘ ਮੰਢਾਲੀ, ਐਨ.ਆਰ.ਆਈ. ਬਲਵਿੰਦਰ ਸਿੰਘ ਮੰਢਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਸਬਾ ਬੋਹਾ ਵਿਖੇ ਬੱਸ ਅੱਡਾ ਨਾ ਹੋਣ ਕਾਰਨ ਸੜਕ ’ਤੇ ਖੱਜਲ-ਖੁਆਰ ਹੁੰਦੇ ਨੇ ਮੁਸਾਫ਼ਰ ਰਮੇਸ਼ ਤਾਂਗੜੀ ਅਗਲੀ ਖ਼ਬਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸਰਦੂਲਗੜ੍ਹ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਫੇਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।