24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡਾਂ ਵਿਚ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਸੀਂਗੋ ਮੰਡੀ, 24 ਨਵੰਬਰ (ਪ੍ਰਿੰਸ ਗਰਗ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰਾਂ ਵਿੱਚ ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 25-11-2026
ਸੀਂਗੋ ਮੰਡੀ, 24 ਨਵੰਬਰ (ਪ੍ਰਿੰਸ ਗਰਗ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰਾਂ ਵਿੱਚ ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਢਾਡੀਆਂ ਵੱਲੋਂ ਜਿੱਥੇ ਰਸਭੀਨਾ ਕੀਰਤਨ ਕੀਤਾ ਗਿਆ, ਉਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਫਲਾਸਪੇ ਤੇ ਚਾਨਣਾ ਪਾਇਆ। ਸ਼ਰਧਾਬਾਨਾਂ ਵੱਲੋਂ ਜਗਾ-ਜਗਾ ਤੇ ਮਿੱਠੇ ਪਕਵਾਨਾਂ ਤੇ ਹੋਰ ਖਾਣ ਪੀਣ ਦੀਆਂ ਵਸਤੂਆਂ ਦੇ ਲੰਗਰ ਲਗਾਏ ਗਏ। ਇਸ ਸਮੇਂ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ(ਬ), ਕ੍ਰਿਸ਼ਨ ਸਿੰਘ ਭਾਗੀਵਾਂਦਰ ਸੀਨੀਅਰ ਕਾਂਗਰਸੀ ਆਗੂ, ਨਵਜੋਤ ਗੁਣੀ ਹਲਕਾ ਇੰਚਾਰਜ ਭਾਜਪਾ, ਸਰਪੰਚ ਜਸਵਿੰਦਰ ਕੌਰ ਚੌਧਰੀ, ਅਵਤਾਰ ਸਿੰਘ ਤਾਰੀ ਟਰੱਕ ਯੂਨੀਅਨ, ਲਛਮਣ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਤਲਵੰਡੀ ਸਾਬੋ, ਬਲਵਾਨ ਸਿੰਘ ਸੀਂਗੋ ਹਲਕਾ ਇੰਚਾਰਜ ਜੇ.ਐਸ.ਪੀ, ਗੁਰਪ੍ਰੀਤ ਸਿੰਘ ਜੋਗੇਵਾਲਾ, ਅਵਤਾਰ ਸਿੰਘ ਬਾਘਾ ਸਮੇਤ ਪਿੰਡਾਂ ਦੇ ਪੰਚ ਸਰਪੰਚ, ਸ਼ਖ਼ਸੀਅਤਾਂ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਨਤਮਸਤਕ ਹੋਏ।
ਪਿਛਲੀ ਖ਼ਬਰ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਅੱਜ ਰੂਬਰੂ ਹੋਣਗੇ ਸੁਖਬੀਰ ਸਿੰਘ ਬਾਦਲ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।