ਚਾਈਨਾ ਡੋਰ ਦੀ ਲਪੇਟ ’ ਚ ਆਉਣ ਨਾਲ ਨੌਜਵਾਨ ਦਾ ਗਲਾ ਕੱਟਿਆ , 16 ਟਾਂਕੇ ਲੱਗੇ ਚਾਈਨਾ ਡੋਰ ਵੇਚਣ ਅਤੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੀ ਗਲੀ ਨੰਬਰ 18 ਵਿਖੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਲੁਕੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਲੁਕੇਸ਼ ਕੁਮਾਰ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਅਚਾਨਕ ਚਾਈਨਾ ਡੋਰ ਉਸ ਦੇ ਗਲੇ ਵਿਚ ਫਸ ਗਈ, ਜਿਸ ਕਾਰਨ ਉਸ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ।
ਜ਼ਖ਼ਮੀ ਨੌਜਵਾਨ ਲੁਕੇਸ਼ ਕੁਮਾਰ ਦੀ ਤਸਵੀਰ। ਤਸਵੀਰ: ਸਿੰਗਲਾ
26-11-2026