27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਜ਼ਦੂਰ ਮੁਕਤੀ ਮੋਰਚਾ ਵਲੋਂ 6 ਦੀ ਮਜ਼ਦੂਰ ਕਿਰਤੀ ਮਹਾਂ-ਪੰਚਾਇਤ ਸੰਬੰਧੀ ਤਿਆਰੀ ਮੀਟਿੰਗਾਂ

ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ ਵਲੋਂ 5 ਮਜ਼ਦੂਰ ਜਥੇਬੰਦੀਆਂ ਦੀ 6 ਦਸੰਬਰ ਨੂੰ ਸੰਗਰੂਰ ਵਿਖੇ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਦੀ ਤਿਆਰੀ ਸਬੰਧੀ ਪਿੰਡ ਬੱਪੀਆਣਾ ਤੇ ਫਫੜੇ ਭਾਈਕੇ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ 2 027 ’ ਚ ਸੱਤਾ ’ਤੇ ਬੈਠਣ ਲਈ ਜੱਦੋ-ਜਹਿਦ ਕਰ ਰਹੀਆਂ ਸਿਆਸੀ ਪਾਰਟੀਆਂ ਕੋਲ ਮਜ਼ਦੂਰਾਂ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ।

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ ਵਲੋਂ 5 ਮਜ਼ਦੂਰ ਜਥੇਬੰਦੀਆਂ ਦੀ 6 ਦਸੰਬਰ ਨੂੰ ਸੰਗਰੂਰ ਵਿਖੇ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਦੀ ਤਿਆਰੀ ਸਬੰਧੀ ਪਿੰਡ ਬੱਪੀਆਣਾ ਤੇ ਫਫੜੇ ਭਾਈਕੇ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ 2 027 ’ ਚ ਸੱਤਾ ’ਤੇ ਬੈਠਣ ਲਈ ਜੱਦੋ-ਜਹਿਦ ਕਰ ਰਹੀਆਂ ਸਿਆਸੀ ਪਾਰਟੀਆਂ ਕੋਲ ਮਜ਼ਦੂਰਾਂ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਹਾਕਮ ਹੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੇ ਬੇਰੁਜ਼ਗਾਰੀ ਦੀ ਦਲਦਲ ’ਚ ਸੁੱਟਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਬਹੁ-ਤਕਨੀਕੀ ਕਾਲਜਾਂ ਨੂੰ ਵਿਦਿਆਰਥੀ ਭਲਾਈ ਫੰਡ ਦੀ ਰਾਸ਼ੀ ਸਰਕਾਰੀ ਖਜ਼ਾਨੇ ’ਚ ਜਮਾਂ ਕਰਵਾਉਣ ਦੇ ਨਿਰਦੇਸ਼ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਨੌਜਵਾਨਾਂ ਤੋਂ ਸਿੱਖਿਆ ਦਾ ਅਧਿਆਰ ਵੀ ਖੋਹਣਾ ਚਾਹੁੰਦੀ ਹੈ। ਆਗੂ ਨੇ ਦੱਸਿਆ ਕਿ 6 ਦਸੰਬਰ ਦੀ ਸੰਗਰੂਰ ਵਿਖੇ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਦੌਰਾਨ ਆਗਾਮੀ ਚੋਣਾਂ ਲਈ ਮਜ਼ਦੂਰ ਚੋਣ ਮਨੋਰਥ ਪੱਤਰ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਖਾਲਸਾ, ਗੁਰਜੰਟ ਸਿੰਘ ਫਫੜੇ, ਰਾਣੀ ਕੌਰ, ਸ਼ਿੰਗਾਰਾ ਸਿੰਘ ਬੱਪੀਆਣਾ ਆਦਿ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸਰਕਾਰ ਬਣੀ ਤਾਂ ਭੀਖੀ ਨੂੰ ਸਬ-ਡਵੀਜ਼ਨ ਦਾ ਦਰਜਾ ਦੇਵਾਂਗੇ-ਅਮਨ ਸਿੰਗਲਾ ਢੈਪਈ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਸਮਾਓਂ ਵਿਖੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।