ਨੈਸ਼ਨਲ ਸਟਾਈਲ ਕਬੱਡੀ ’ਚੋਂ ਜੀਤਸਰ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ
ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸਰਕਾਰੀ ਪ੍ਰਾਇਮਰੀ ਸਕੂਲ ਬਹਿਣੀਵਾਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ’ਚ ਜੀਤਸਰ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਫਾਈਨਲ ਮੁਕਾਬਲਾ ਬੁਢਲਾਡਾ ਤੇ ਝੁਨੀਰ ਬਲਾਕ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ’ਚ ਬੁਢਲਾਡਾ ਬਲਾਕ ਦੀ ਟੀਮ ਨੇ ਜਿੱਤ ਦਰਜ ਕੀਤੀ।
ਅਜੀਤ ਡੈਸਕ
27-11-2026