ਅਕਾਲੀ ਤੇ ਭਾਜਪਾ ਆਗੂਆਂ ਨੇ ਗੱਠਜੋੜ ਦੀ ਲੱਡੂ ਵੰਡ ਕੇ ਖੁਸ਼ੀ ਮਨਾਈ
ਬਰੇਟਾ, 26 ਨਵੰਬਰ (ਜੀਵਨ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਤਹਿਤ ਹੋਏ ਸਮਝੌਤੇ ਦੀ ਖੁਸ਼ੀ ’ਚ ਇੱਥੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਕਰਾਰੀ ਹਾਰ ਹੋਵੇਗੀ।
ਅਜੀਤ ਡੈਸਕ
27-11-2026