26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਮੌਕੇ ‘ਸਵੱਛ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਰੈਲੀ ਕੱਢੀ

ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਵੱਛ ਭਾਰਤ ਅਭਿਆਨ’ ਤਹਿਤ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਪ੍ਰਤੀ ਸੁਚੇਤ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ।

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਵੱਛ ਭਾਰਤ ਅਭਿਆਨ’ ਤਹਿਤ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਪ੍ਰਤੀ ਸੁਚੇਤ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ। ਬੱਸ ਸਟੈਂਡ ਤੋਂ ਸ਼ਹਿਰ ਦੇ ਬਾਜਾਰਾਂ ’ਚੋਂ ਹੁੰਦੀ ਹੋਈ ਜਾਗਰੂਕਤਾ ਰੈਲੀ ਗੁਰਦੁਆਰਾ ਚੌਕ ਵਿਖੇ ਸਮਾਪਤ ਹੋਈ। ਰੈਲੀ ’ਚ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਡੀ.ਸੀ. ਨਵਜੋਤ ਕੌਰ, ਨਗਰ ਕੌਂਸਲ ਦੇ ਪ੍ਰਧਾਨ ਭੂਸ਼ਣ ਕੁਮਾਰ ਮੱਤੀ, ਏ.ਡੀ.ਸੀ. ਆਯੂਸ਼ ਗੋਇਲ ਤੇ ਕ੍ਰਿਤਿਕਾ ਗੋਇਲ, ਐਸ.ਡੀ.ਐਮ. ਗਗਨਦੀਪ ਸਿੰਘ ਤੇ ਗੁਰਮੀਤ ਕੁਮਾਰ ਨੇ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਗੁਲਾਬ ਦੇ ਫੁੱਲ ਭੇਟ ਕਰਦਿਆਂ ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ-ਵੱਖ ਇਕੱਤਰ ਕਰਨ ਤੇ ਇਸ ਦੇ ਸੁਚੱਜੇ ਨਿਪਟਾਰੇ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਨੂੰ ਨੈਤਿਕ ਜੀਵਨ ਦਾ ਹਿੱਸਾ ਬਣਾਇਆ ਜਾਵੇ।
ਪਿਛਲੀ ਖ਼ਬਰ ਪਿੰਡ ਭੀਟੀਵਾਲਾ ਵਿਖੇ ਬੈਂਕ ਮੈਨੇਜਰ ਵਲੋਂ ਪੰਚਾਇਤ ਨੂੰ ‘ਝੁੰਡ’ ਕਹਿਣ ’ਤੇ ਭਖਿਆ ਮਾਮਲਾ ਅਗਲੀ ਖ਼ਬਰ ਕਵੀ ਦੇਵਨੀਤ ਦੀ ਬਰਸੀ ਮੌਕੇ ਸਰਕਾਰੀ ਸਕੂਲ ਭੈਣੀਬਾਘਾ ਵਿਖੇ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।