28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ

ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਯੂਸ਼ ਗੋਇਲ ਨੇ ਜ਼ਿਲ੍ਹੇ ਦੇ ਲੋਕਾਂ ਖ਼ਾਸ ਕਰ ਕੇ ਜਿਨ੍ਹਾਂ ਨੌਜਵਾਨਾਂ ਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਵਾਈ, ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ 18-19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਨੌਜਵਾਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਯੂਸ਼ ਗੋਇਲ ਨੇ ਜ਼ਿਲ੍ਹੇ ਦੇ ਲੋਕਾਂ ਖ਼ਾਸ ਕਰ ਕੇ ਜਿਨ੍ਹਾਂ ਨੌਜਵਾਨਾਂ ਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਵਾਈ, ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ 18-19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਨੌਜਵਾਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਸਵੀਪ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਉਪਰਾਲਿਆਂ ਬਾਰੇ ਚਰਚਾ ਕੀਤੀ। ਅਧਿਕਾਰੀ ਨੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਦੇ ਨਾਲ-ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਅਧੀਨ ਆਉਂਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਅਤੇ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਵੋਟਰ ਸੂਚੀ ’ਚ ਸ਼ਾਮਲ ਹੋ ਸਕਣ। ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਨੋਡਲ ਅਫ਼ਸਰ ਸਵੀਪ ਤਜਿੰਦਰ ਕੌਰ, ਨੋਡਲ ਅਫ਼ਸਰ ਮੀਡੀਆ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਨਲਾਈਨ ਸਵੈ-ਗਣਨਾ ਬਾਰੇ ਜਾਣੂ ਕਰਵਾਉਣ ਲਈ ਗਤੀਵਿਧੀਆਂ ਜਾਰੀ - ਡੀ.ਸੀ. ਅਗਲੀ ਖ਼ਬਰ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।