28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਰੱਗ ਕੰਟਰੋਲ ਅਫ਼ਸਰ ਵਲੋਂ ਮਾਨਸਾ, ਜੋਗਾ ਤੇ ਰੱਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਮਾਨਸਾ/ਜੋਗਾ, 27 ਨਵੰਬਰ (ਫੱਤੇਵਾਲੀਆ/ਘੜੈਲੀ)- ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਰੱਗ ਕੰਟਰੋਲ ਅਫ਼ਸਰ ਸੁਖਬੀਰ ਚੰਦ ਵਲੋਂ ਸਥਾਨਕ ਸ਼ਹਿਰ ਸਮੇਤ ਜੋਗਾ ਤੇ ਰੱਲਾ ਦੇ ਡਰੱਗ ਹੌਟ-ਸਪੌਟ ਖੇਤਰਾਂ ’ਚ ਸਥਿਤ ਵੱਖ-ਵੱਖ ਕੈਮਿਸਟ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮੈਡੀਕਲ ਸਟੋਰਾਂ ਦੇ ਲਾਇਸੈਂਸ, ਦਵਾਈਆਂ ਦੇ ਸਟਾਕ, ਖਰੀਦ-ਵੇਚ ਦੇ ਬਿੱਲਾਂ ਅਤੇ ਰਜਿਸਟਰਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ।

ਅਜੀਤ ਡੈਸਕ 28-11-2026
ਮਾਨਸਾ/ਜੋਗਾ, 27 ਨਵੰਬਰ (ਫੱਤੇਵਾਲੀਆ/ਘੜੈਲੀ)- ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਰੱਗ ਕੰਟਰੋਲ ਅਫ਼ਸਰ ਸੁਖਬੀਰ ਚੰਦ ਵਲੋਂ ਸਥਾਨਕ ਸ਼ਹਿਰ ਸਮੇਤ ਜੋਗਾ ਤੇ ਰੱਲਾ ਦੇ ਡਰੱਗ ਹੌਟ-ਸਪੌਟ ਖੇਤਰਾਂ ’ਚ ਸਥਿਤ ਵੱਖ-ਵੱਖ ਕੈਮਿਸਟ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮੈਡੀਕਲ ਸਟੋਰਾਂ ਦੇ ਲਾਇਸੈਂਸ, ਦਵਾਈਆਂ ਦੇ ਸਟਾਕ, ਖਰੀਦ-ਵੇਚ ਦੇ ਬਿੱਲਾਂ ਅਤੇ ਰਜਿਸਟਰਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ। ਉਨ੍ਹਾਂ ਕੈਮਿਸਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਦਵਾਈ ਦਾ ਪੂਰਾ ਰਿਕਾਰਡ ਦਰਜ ਰੱਖਣ ਦੇ ਨਾਲ ਹੀ ਦੁਕਾਨਾਂ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਹਰ ਸਮੇਂ ਦਰੁਸਤ ਰੱਖੀ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਅਚਨਚੇਤ ਨਿਰੀਖਣ ਲਗਾਤਾਰ ਜਾਰੀ ਰਹਿਣਗੇ ਅਤੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਦੁਕਾਨਦਾਰਾਂ ਦਾ ਲਾਇਸੈਂਸ ਰੱਦ ਕਰਨ ਸਮੇਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੜਕ ਕੰਢੇ ਰੇਹੜੀਆਂ ਖੜ੍ਹਨ ਨਾਲ ਆਵਾਜਾਈ ’ਚ ਵਿਘਨ ਪੈਣ ਕਰ ਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਲਿਬਰੇਸ਼ਨ ਤੇ ਆਰ . ਐੱਮ . ਪੀ . ਆਈ . ਵਲੋਂ ਅਕਾਲੀ - ਭਾਜਪਾ ਗੱਠਜੋੜ ਦੀ ਆਲੋਚਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।