02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੂਪਨਗਰ ਦੀਆਂ ਔਰਤਾਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਖ਼ਿਲਾਫ਼ ਐੱਸ . ਐੱਸ . ਪੀ . ਨੂੰ ਸ਼ਿਕਾਇਤ

ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਸੋਸ਼ਲ ਮੀਡੀਆ ਚੈਨਲ ‘ਦਿ ਪੰਜਾਬ ਫਲੋ’ ਵਲੋਂ ਰੂਪਨਗਰ ਜ਼ਿਲ੍ਹੇ ਦੀਆਂ ਔਰਤਾਂ ਸਬੰਧੀ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਸਮਾਜ ਸੇਵਕਾਂ ਅਤੇ ਮਹਿਲਾਵਾਂ ਵਲੋਂ ਐੱਸ.

ਅਜੀਤ ਡੈਸਕ 02-09-2026
ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਸੋਸ਼ਲ ਮੀਡੀਆ ਚੈਨਲ ‘ਦਿ ਪੰਜਾਬ ਫਲੋ’ ਵਲੋਂ ਰੂਪਨਗਰ ਜ਼ਿਲ੍ਹੇ ਦੀਆਂ ਔਰਤਾਂ ਸਬੰਧੀ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਸਮਾਜ ਸੇਵਕਾਂ ਅਤੇ ਮਹਿਲਾਵਾਂ ਵਲੋਂ ਐੱਸ.ਐੱਸ.ਪੀ. ਰੂਪਨਗਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਬੰਧਤ ਚੈਨਲ ਅਤੇ ਐਂਕਰ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾਵਾਂ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਅਤੇ ਪੋਸਟ ਵਿਚ ਕਥਿਤ ਤੌਰ ’ਤੇ ਨੈਸ਼ਨਲ ਫ਼ੈਮਿਲੀ ਹੈਲਥ ਸਰਵੇ ਦਾ ਹਵਾਲਾ ਦਿੰਦਿਆਂ ਇਹ ਦਾਅਵਾ ਕੀਤਾ ਗਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਔਰਤਾਂ ਪੰਜਾਬ ਵਿਚ ਸਭ ਤੋਂ ਵੱਧ ਸ਼ਰਾਬ ਦਾ ਸੇਵਨ ਕਰਦੀਆਂ ਹਨ। ਇਸ ਟਿੱਪਣੀ ਨੂੰ ਲੈ ਕੇ ਜ਼ਿਲ੍ਹੇ ਦੀਆਂ ਮਹਿਲਾਵਾਂ ਵਿਚ ਰੋਸ ਅਤੇ ਨਮੋਸ਼ੀ ਪਾਈ ਜਾ ਰਹੀ ਹੈ। ਸਮਾਜ ਸੇਵਕ ਨਵਪ੍ਰੀਤ ਸ਼ਰਮਾ ਨੇ ਕਿਹਾ ਕਿ ਰੂਪਨਗਰ ਗੁਰੂਆਂ, ਪੀਰਾਂ ਅਤੇ ਇਤਿਹਾਸਕ ਵਿਰਸੇ ਦੀ ਧਰਤੀ ਹੈ ਅਤੇ ਇੱਥੋਂ ਦੀਆਂ ਔਰਤਾਂ ਨੂੰ ਸਮਾਜ ਵਿਚ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕਥਿਤ ਸਰਵੇ ਦਾ ਹਵਾਲਾ ਦੇ ਕੇ ਸਮੁੱਚੇ ਜ਼ਿਲ੍ਹੇ ਦੀਆਂ ਔਰਤਾਂ ਬਾਰੇ ਅਜਿਹੀ ਟਿੱਪਣੀ ਕਰਨਾ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਪੋਸਟ ਹਟਾਉਣ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਜੇਕਰ ਮਾਮਲੇ ਵਿਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਕਾਨੂੰਨੀ ਨੋਟਿਸ ਦੇਣ ਤੋਂ ਇਲਾਵਾ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਕਾਨੂੰਨੀ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ਿਲ੍ਹੇ ਦੀਆਂ ਮਹਿਲਾਵਾਂ ਬਾਰੇ ਬਿਨਾਂ ਢੁਕਵੇਂ ਆਧਾਰ ਦੇ ਅਜਿਹੇ ਦਾਅਵੇ ਕਰਨਾ ਗੰਭੀਰ ਮਾਮਲਾ ਹੈ। ਐੱਸ.ਪੀ. (ਡੀ.) ਪਲਵਿੰਦਰ ਸਿੰਘ ਚੀਮਾ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਕੂਲਾਂ ਦੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਵਿਚ ਲੜਕੀਆਂ ਦੇ ਮੁਕਾਬਲੇ ਸਮਾਪਤ , ਲੜਕਿਆਂ ਦੇ ਕਬੱਡੀ ਮੁਕਾਬ... ਅਗਲੀ ਖ਼ਬਰ ਪ੍ਰਦੂਸ਼ਣ ਖ਼ਿਲਾਫ਼ ਨਾਲਾਗੜ੍ਹ ’ ਚ ਪੰਜਾਬ - ਹਿਮਾਚਲ - ਹਰਿਆਣਾ ਦੇ ਲੋਕਾਂ ਵਲੋਂ ਆਰ - ਪਾਰ ਦੇ ਸੰਘਰਸ਼ ਦੀ ਲਲਕਾਰ ਮਾਜਰਾ ਕਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।