02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ - ਕਮ - ਲਾਇਬ੍ਰੇਰੀ ਦਾ ਨੀਂਹ ਪੱਥਰ ਵਿਧਾਇਕ ਦਿਨੇਸ਼ ਚੱਢਾ ਨੇ ਰੱਖਿਆ

ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61. 74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੱਖਿਆ।

ਅਜੀਤ ਡੈਸਕ 02-09-2026
ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੱਖਿਆ। ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤਿਆਗ, ਨਿਰਭੈਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਪ੍ਰਾਜੈਕਟ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੱਥ-ਕਮ-ਲਾਇਬ੍ਰੇਰੀ ਇਲਾਕਾ ਵਾਸੀਆਂ ਲਈ ਮਹੱਤਵਪੂਰਨ ਜਨਤਕ ਸਹੂਲਤ ਹੋਵੇਗੀ। ਇੱਥੇ ਲੋਕਾਂ ਨੂੰ ਬੈਠਣ, ਵਿਚਾਰ-ਵਟਾਂਦਰਾ ਕਰਨ ਅਤੇ ਪੁਸਤਕਾਂ ਰਾਹੀਂ ਗਿਆਨ ਹਾਸਲ ਕਰਨ ਲਈ ਢੁੱਕਵਾਂ ਸਥਾਨ ਮਿਲੇਗਾ। ਖ਼ਾਸ ਕਰਕੇ ਬਜ਼ੁਰਗਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ। ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ (ਰਾਜੂ ਸਤਿਆਲ) ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕੌਂਸਲ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਮੁੱਖ ਮਹਿਮਾਨ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ। ਸਮਾਜ ਸੇਵੀ ਤੇ ਕੌਂਸਲ ਆਗੂ ਡਾ. ਆਰ.ਐੱਸ. ਪਰਮਾਰ ਨੇ ਕਿਹਾ ਕਿ ਸੱਥ ਦੇ ਬਣਨ ਨਾਲ ਬਜ਼ੁਰਗਾਂ ਨੂੰ ਮਿਲ ਬੈਠਣ, ਦੁੱਖ-ਸੁੱਖ ਸਾਂਝੇ ਕਰਨ ਅਤੇ ਆਪਣਾ ਸਮਾਂ ਬਿਤਾਉਣ ਲਈ ਵਧੀਆ ਸਥਾਨ ਮਿਲੇਗਾ। ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਏ.ਆਈ.ਸੀ.ਸੀ. ਦੇ ਸਾਬਕਾ ਮੈਂਬਰ ਰਮੇਸ਼ ਗੋਇਲ (ਜੇ.ਆਰ. ਸਿਨੇਮੇ ਵਾਲੇ), ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ ਭਿਓਰਾ, ਪਰਮਿੰਦਰਬੀਰ ਸਿੰਘ ਚੀਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਮਿਲਣਾ ਮੇਰੇ ਲਈ ਮਾਣ ਦੀ ਗੱਲ : ਜਸਵੀਰ ਸਿੰਘ ਗੜ੍ਹੀ ਅਗਲੀ ਖ਼ਬਰ ਤਰਨਜੀਤ ਸਿੰਘ ਤਰਨੀ ਯੂਥ ਅਕਾਲੀ ਦਲ ਰੋਪੜ ( ਸ਼ਹਿਰੀ ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।