03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਚੌਧਰੀ ਮਹਿੰਦਰ ਪਾਲ ਭੂੰਬਲਾ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਨੂਰਪੁਰ ਬੇਦੀ, 2 ਸਤੰਬਰ (ਵਿੰਦਰਪਾਲ ਝਾਂਡੀਆਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਕਰਤਾਰਪੁਰ ਦੇ ਗੁੱਜਰ ਸਮਾਜ ਨਾਲ ਸਬੰਧਿਤ ਚੌਧਰੀ ਮਹਿੰਦਰ ਪਾਲ ਭੂੰਬਲਾਂ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ, ਵਫ਼ਾਦਾਰੀ ਅਤੇ ਮਿਹਨਤ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਉਨਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨਾਂ ਦੀ ਇਸ ਨਿਯੁਕਤੀ ਦਾ ਅਕਾਲੀ ਦਲ ਦੇ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ।

ਅਜੀਤ ਡੈਸਕ 03-09-2026
ਨੂਰਪੁਰ ਬੇਦੀ, 2 ਸਤੰਬਰ (ਵਿੰਦਰਪਾਲ ਝਾਂਡੀਆਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਕਰਤਾਰਪੁਰ ਦੇ ਗੁੱਜਰ ਸਮਾਜ ਨਾਲ ਸਬੰਧਿਤ ਚੌਧਰੀ ਮਹਿੰਦਰ ਪਾਲ ਭੂੰਬਲਾਂ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ, ਵਫ਼ਾਦਾਰੀ ਅਤੇ ਮਿਹਨਤ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਉਨਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨਾਂ ਦੀ ਇਸ ਨਿਯੁਕਤੀ ਦਾ ਅਕਾਲੀ ਦਲ ਦੇ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ । ਇੱਥੇ ਦੱਸਦੀਏ ਕਿ ਮਹਿੰਦਰ ਪਾਲ ਭੂੰਬਲਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਜੁਝਾਰੂ ਆਗੂ ਹਨ। ਉਹ ਪਹਿਲਾ ਬੀ.ਸੀ ਵਿੰਗ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਪਾਰਟੀ ਲਈ ਜ਼ਮੀਨੀ ਪੱਧਰ ਤੇ ਸਰਗਰਮ ਆਗੂ ਵੱਜੋ ਕੰਮ ਕਰਦੇ ਆ ਰਹੇ ਹਨ। ਮਹਿੰਦਰ ਪਾਲ ਭੂੰਬਲਾਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ,ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਸ਼ਿੱਦਤ ਨਾਲ ਮਿਹਨਤ ਕਰਨਗੇ। ਉਨਾਂ ਦੀ ਇਸ ਨਿਯੁਕਤੀ ਤੇ ਸੁਰਿੰਦਰ ਕੁਮਾਰ ਟਿੱਬਾ ਨੰਗਲ, ਧਰਮ ਚੰਦ ਭਾਟੀਆ ਟਿੱਬਾ ਟੱਪਰੀਆਂ, ਦੇਵ ਚੇਚੀ ਖਟਾਣਾ, ਗੋਪਾਲ ਚੰਦ ਬਾਲੇਵਾਲ, ਭਜਨ ਲਾਲ ਕਾਂਗੜ, ਮਨੋਹਰ ਲਾਲ ਕਾਂਗੜ, ਭਜਨ ਲਾਲ, ਨੰਬਰਦਾਰ ਧਰਮ ਚੰਦ ਰਾਮਪੁਰ ਆਦਿ ਆਗੂਆਂ ਨੇ ਵਧਾਈ ਦਿੰਦਿਆਂ ਕਿਹਾ ਕਿ ਭੂੰਬਲਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਮਹਿੰਦਰ ਪਾਲ ਭੂੰਬਲਾਂ ਨੇ ਆਪਣੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਢੇਰ ਵਿਖੇ ਮੀਟਿੰਗ ਸੰਗਤਾਂ ਹੁੰਮ ਹੁਮਾ ਕੇ ਚਾਰ ਸਤੰਬਰ ਨੂੰ ਤਖਤ ਸਾਹਿਬ ਪਹੁੰਚਣ-... ਅਗਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ 4 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ - ਭਾਈ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।