ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਦੇ ਸਮਾਗਮ ਦੀਆਂ ਤਿਆਰੀਆਂ ਦਾ ਅਜੈਵੀਰ ਸਿੰਘ ਲਾਲਪੁਰਾ ਨੇ ਲਿਆ ਜਾਇਜ਼ਾ
ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਰਾਏਪੁਰ (ਸ਼੍ਰੀ ਚਮਕੌਰ ਸਾਹਿਬ) ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਭਲਕੇ 3 ਸਤੰਬਰ ਨੂੰ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।
ਭ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਰਾਏਪੁਰ ਦੇ ਗੁਰਦੁਆਰਾ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਵਿਖੇ 3 ਸਤੰਬਰ ਦੇ ਪ੍ਰੋਗਰਾਮ ਸਬੰਧੀ ਪ੍ਰਬੰਧਕਾਂ ਨਾਲ ਵਿਚਾਰਾਂ ਕਰਦੇ ਹੋਏ। ਤਸਵੀਰ: ਜਗਮੋਹਣ ਸਿੰਘ ਨਾਰੰਗ
03-09-2026
ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਰਾਏਪੁਰ (ਸ਼੍ਰੀ ਚਮਕੌਰ ਸਾਹਿਬ) ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਭਲਕੇ 3 ਸਤੰਬਰ ਨੂੰ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਲਾਲਪੁਰਾ ਨੇ ਦੱਸਿਆ ਕਿ 3 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਗੁਰੂ ਘਰ ਵਿਖੇ ਨਤਮਸਤਕ ਹੋਣਗੇ ਅਤੇ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਕਾਂ ਅਤੇ ਸੇਵਾਦਾਰਾਂ ਨਾਲ ਸਮਾਗਮ ਸਬੰਧੀ ਵੱਖ-ਵੱਖ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਵੱਡੀ ਗਿਣਤੀ ਵਿਚ ਪਹੁੰਚਣ ਵਾਲੀ ਸੰਗਤ ਸ਼ਰਧਾ ਅਤੇ ਅਨੁਸ਼ਾਸਨ ਨਾਲ ਸਮਾਗਮ ਵਿਚ ਸ਼ਾਮਲ ਹੋ ਸਕੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਹਿੰਮਤ ਸਿੰਘ ਗਿਰਨ, ਮੇਜਰ ਅੰਜੂ ਬਾਲਾ ਸਿੰਘ,ਓਕਾਂਰ ਸਿੰਘ ਅਭਿਆਣਾ, ਮੰਡਲ ਪ੍ਰਧਾਨ ਜਗਪਾਲ ਸਿੰਘ ਜੈਕੀ, ਹਰਨੇਕ ਸਿੰਘ ਕਲਾਰਾਂ, ਹਿਮਾਂਸ਼ੂ ਕੱਕੜ ਸਮੇਤ ਹੋਰ ਪਤਵੰਤੇ, ਪਾਰਟੀ ਆਗੂ ਅਤੇ ਸੇਵਾਦਾਰ ਵੀ ਹਾਜ਼ਰ ਸਨ।