04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਫਤਿਹਪੁਰ ਜੱਟਾਂ ’ ਚ ਸ਼ਾਮਲਾਤ ਜ਼ਮੀਨ ਦਾ ਵਿਵਾਦ ਭਖਿਆ ਮਕਾਨ ਢਾਹੇ ਜਾਣ ਤੋਂ ਬਾਅਦ ਬਸਪਾ ਦੇ ਸੂਬਾ ਉਪ- ਪ੍ਰਧਾਨ ਨੇ ਟੀਮ ਸਮੇਤ ਮੌਕੇ ਦਾ ਜਾਇਜ਼ਾ ਲਿਆ

ਡੇਰਾਬੱਸੀ, 3 ਸਤੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਫਤਿਹਪੁਰ ਜੱਟਾਂ ਵਿਚ ਸ਼ਾਮਲਾਤ ਜ਼ਮੀਨ ’ਤੇ ਕਥਿਤ ਕਬਜ਼ੇ ਨੂੰ ਹਟਾਉਣ ਲਈ 2 ਸਤੰਬਰ ਨੂੰ ਕੀਤੀ ਗਈ ਪ੍ਰਸ਼ਾਸਨਿਕ ਕਾਰਵਾਈ ਤੋਂ ਬਾਅਦ ਪੈਦਾ ਹੋਇਆ ਵਿਵਾਦ ਹੋਰ ਗੰਭੀਰ ਹੋ ਗਿਆ ਹੈ। ਮਕਾਨ ਢਾਹੇ ਜਾਣ ਦਾ ਦਾਅਵਾ ਕਰ ਰਹੇ ਪਰਿਵਾਰਾਂ ਦੇ ਹੱਕ ਵਿਚ ਹੁਣ ਬਹੁਜਨ ਸਮਾਜ ਪਾਰਟੀ ਵੀ ਸਾਹਮਣੇ ਆ ਗਈ ਹੈ।

ਅਜੀਤ ਡੈਸਕ 04-09-2026
ਡੇਰਾਬੱਸੀ, 3 ਸਤੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਫਤਿਹਪੁਰ ਜੱਟਾਂ ਵਿਚ ਸ਼ਾਮਲਾਤ ਜ਼ਮੀਨ ’ਤੇ ਕਥਿਤ ਕਬਜ਼ੇ ਨੂੰ ਹਟਾਉਣ ਲਈ 2 ਸਤੰਬਰ ਨੂੰ ਕੀਤੀ ਗਈ ਪ੍ਰਸ਼ਾਸਨਿਕ ਕਾਰਵਾਈ ਤੋਂ ਬਾਅਦ ਪੈਦਾ ਹੋਇਆ ਵਿਵਾਦ ਹੋਰ ਗੰਭੀਰ ਹੋ ਗਿਆ ਹੈ। ਮਕਾਨ ਢਾਹੇ ਜਾਣ ਦਾ ਦਾਅਵਾ ਕਰ ਰਹੇ ਪਰਿਵਾਰਾਂ ਦੇ ਹੱਕ ਵਿਚ ਹੁਣ ਬਹੁਜਨ ਸਮਾਜ ਪਾਰਟੀ ਵੀ ਸਾਹਮਣੇ ਆ ਗਈ ਹੈ। ਬਸਪਾ ਪੰਜਾਬ ਦੇ ਉਪ-ਪ੍ਰਧਾਨ ਬਲਦੇਵ ਸਿੰਘ ਮਹਿਰਾ ਨੇ ਵੀਰਵਾਰ ਨੂੰ ਆਪਣੀ ਟੀਮ ਸਮੇਤ ਪਿੰਡ ਦਾ ਦੌਰਾ ਕਰਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਬਾਅਦ ਵਿਚ ਐਸ. ਡੀ. ਐਮ. ਡੇਰਾਬੱਸੀ ਨਾਲ ਮੁਲਾਕਾਤ ਕਰਕੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ। ਇਸ ਮੌਕੇ ਬਸਪਾ ਆਗੂ ਬਲਦੇਵ ਸਿੰਘ ਮਹਿਰਾ ਦੇ ਨਾਲ ਐਡਵੋਕੇਟ ਜਸਪਾਲ ਸਿੰਘ ਇੰਚਾਰਜ ਘਨੌਰ, ਗੁਰਮੀਤ ਸਿੰਘ ਮਹਿਰਾ ਜੋਲੀ ਸੀਨੀਅਰ ਆਗੂ ਡੇਰਾਬੱਸੀ ਅਤੇ ਬਲਦੇਵ ਸਿੰਘ ਚਡਿਆਲਾ ਸੀਨੀਅਰ ਆਗੂ ਬਸਪਾ ਵੀ ਮੌਜੂਦ ਸਨ। ਇਸ ਸੰਬੰਧੀ ਪਿੰਡ ਵਾਸੀ ਤਰਸੇਮ ਸਿੰਘ ਪੁੱਤਰ ਚਰਨ ਸਿੰਘ ਅਤੇ ਗੁਰਮੇਲ ਸਿੰਘ ਪੁੱਤਰ ਸੰਤ ਸਿੰਘ ਵਲੋਂ 3 ਸਤੰਬਰ ਨੂੰ ਪ੍ਰਸ਼ਾਸਨ ਨੂੰ ਦਿੱਤੀ ਲਿਖਤੀ ਦਰਖ਼ਾਸਤ ਵਿਚ ਦੋਸ਼ ਲਾਇਆ ਗਿਆ ਹੈ ਕਿ 2 ਸਤੰਬਰ ਨੂੰ ਡਿਊਟੀ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਹੋਈ ਕਾਰਵਾਈ ਦੌਰਾਨ ਉਨ੍ਹਾਂ ਦੇ ਰਿਹਾਇਸ਼ੀ ਮਕਾਨ ਨੂੰ ਢਾਹ ਦਿੱਤਾ ਗਿਆ। ਸ਼ਿਕਾਇਤ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜ਼ਮੀਨ ਸੰਬੰਧੀ ਮਾਮਲਾ ਪਹਿਲਾਂ ਹੀ ਅਦਾਲਤ ਵਿਚ ਵਿਚਾਰ ਅਧੀਨ ਹੈ ਅਤੇ ਇਸ ਸੰਬੰਧੀ 10 ਮਾਰਚ 2025 ਨੂੰ ਸਟੇਅ ਹੋਣ ਦੀ ਗੱਲ ਕਹੀ ਗਈ ਹੈ। ਸ਼ਿਕਾਇਤਕਰਤਾਵਾਂ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ 2026 ਨੂੰ ਹੋਣੀ ਹੈ। ਦੂਜੇ ਪਾਸੇ, ਪ੍ਰਸ਼ਾਸਨ ਦਾ ਪੱਖ ਹੈ ਕਿ ਪੰਚਾਇਤ ਦੀ ਸ਼ਾਮਲਾਤ ਜ਼ਮੀਨ ’ਤੇ ਹੋਏ ਕਥਿਤ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਬੀਤੇ ਦਿਨ ਕਾਰਵਾਈ ਦੌਰਾਨ ਪ੍ਰਭਾਵਿਤ ਧਿਰ ਵਲੋਂ ਵਿਰੋਧ ਕੀਤੇ ਜਾਣ ਕਾਰਨ ਮੌਕੇ ’ਤੇ ਤਣਾਅ ਦੀ ਸਥਿਤੀ ਵੀ ਬਣੀ ਸੀ, ਜਿਸ ਨੂੰ ਪੁਲਿਸ ਦੀ ਮੌਜੂਦਗੀ ਵਿਚ ਕਾਬੂ ਕੀਤਾ ਗਿਆ। ਬਸਪਾ ਆਗੂਆਂ ਨੇ ਮਾਮਲੇ ਦੀ ਪੂਰੀ ਜਾਂਚ ਕਰਵਾਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਕਾਨੂੰਨੀ ਹੱਕ ਦਿਵਾਉਣ ਦੀ ਮੰਗ ਕੀਤੀ ਹੈ। ਉਧਰ ਪਿੰਡ ਵਾਸੀਆਂ ਵਲੋਂ ਵੀ ਮਾਮਲੇ ਦਾ ਕਾਨੂੰਨ ਅਨੁਸਾਰ ਨਿਰਪੱਖ ਹੱਲ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਮਾਮਲੇ ਵਿਚ ਅਗਲੀ ਕਾਰਵਾਈ ਪ੍ਰਸ਼ਾਸਨਿਕ ਰਿਕਾਰਡ ਅਤੇ ਅਦਾਲਤੀ ਹੁਕਮਾਂ ਦੀ ਸਥਿਤੀ ਸਪੱਸ਼ਟ ਹੋਣ ਤੋਂ ਬਾਅਦ ਹੀ ਤੈਅ ਹੋਵੇਗੀ।
ਪਿਛਲੀ ਖ਼ਬਰ ਪਿੰਡ ਸੰਭਾਲਕੀ ਵਿਖੇ ਸਾਬਕਾ ਮੇਅਰ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾ... ਅਗਲੀ ਖ਼ਬਰ ਗਲੌਕ ਪਿਸਤੌਲ ਤੇ 5 ਕਾਰਤੂਸਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਸਾਥੀ ਸਮੇਤ ਕਾਬੂ, ਵਾਰਦਾਤ ਦੀ ਤਿਆਰੀ ਦਾ ਸ਼ੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।