06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨੂਰਪੁਰ ਬੇਦੀ

ਨੂਰਪੁਰ ਬੇਦੀ, 5 ਸਤੰਬਰ (ਹਰਦੀਪ ਸਿੰਘ ਢੀਂਡਸਾ)-ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਗਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਸ਼ਾਨਦਾਰ ਸਵਾਗਤ ਕੀਤਾ ਗਿਆ। ਮਾਰਚ ਦਾ ਪਿੰਡ ਬੈਂਸ, ਅਸਮਾਨਪੁਰ ਅਤੇ ਆਲਮਪੁਰ ਵਿਖੇ ਪਹੁੰਚਣ ‘ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ।

ਅਜੀਤ ਡੈਸਕ 06-09-2026
ਨੂਰਪੁਰ ਬੇਦੀ, 5 ਸਤੰਬਰ (ਹਰਦੀਪ ਸਿੰਘ ਢੀਂਡਸਾ)-ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਗਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਸ਼ਾਨਦਾਰ ਸਵਾਗਤ ਕੀਤਾ ਗਿਆ। ਮਾਰਚ ਦਾ ਪਿੰਡ ਬੈਂਸ, ਅਸਮਾਨਪੁਰ ਅਤੇ ਆਲਮਪੁਰ ਵਿਖੇ ਪਹੁੰਚਣ ‘ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਖ਼ਾਲਸਾ ਮਾਰਚ ਬਾਰੇ ਜਾਣਕਾਰੀ ਦਿੱਤੀ । ਸਵਾਗਤ ਸਮਾਗਮਾਂ ਦੌਰਾਨ ਇਲਾਕੇ ਦੀਆਂ ਸੰਗਤਾਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਵਲੋਂ ਮਾਰਚ ਵਿਚ ਸ਼ਾਮਲ ਆਗੂਆਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਵਾਗਤ ਕਰਨ ਵਾਲਿਆਂ ਵਿਚ ਮੋਹਨ ਸਿੰਘ ਡੂਮੇਵਾਲ, ਦਰਬਾਰਾ ਸਿੰਘ ਬਾਲਾ, ਬਲਰਾਜ ਸਿੰਘ ਸਸਕੌਰ, ਭਾਰਤ ਭੂਸ਼ਣ ਹੈਪੀ ਅਤੇ ਕਰਨੈਲ ਸਿੰਘ ਆਜ਼ਮਪੁਰ, ਸਰਕਲ ਪ੍ਰਧਾਨ ਕੁਲਵੀਰ ਸਿੰਘ ਅਸਮਾਨਪੁਰ, ਸਰਪੰਚ ਅਨੰਤ ਸਿੰਘ, ਕੇਸਰ ਸਿੰਘ ਮੂਸਾ ਪੁਰ,ਲੰਬੜਦਾਰ ਸੁੱਚਾ ਸਿੰਘ, ਬਾਬਾ ਰਵਿੰਦਰ ਸਿੰਘ, ਗਿਆਨੀ ਸ਼ਮਸ਼ੇਰ ਸਿੰਘ, ਜਰਨੈਲ ਸਿੰਘ ਸਰਪੰਚ, ਗੁਰਨਾਮ ਸਿੰਘ ਪੰਚ, ਦਿਲਬਾਗ ਸਿੰਘ, ਰਚਨ ਸਿੰਘ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ ਪੰਚ, ਮੱਖਣ ਸਿੰਘ, ਜਰਨੈਲ ਸਿੰਘ ਸਾਬਕਾ ਸਰਪੰਚ, ਭਾਗ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਪਟਵਾਰੀ ਹਰਭਜਨ ਸਿੰਘ ਅਤੇ ਪੰਚ ਸਤਨਾਮ ਸਿੰਘ ਸਮੇਤ ਹੋਰ ਆਗੂਆਂ ਨੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵਲੋਂ ਮਾਰਚ ਦਾ ਜਿਸ ਸ਼ਰਧਾ, ਉਤਸ਼ਾਹ ਅਤੇ ਪਿਆਰ ਨਾਲ ਸਵਾਗਤ ਕੀਤਾ ਗਿਆ ਹੈ, ਉਹ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬ ਸਾਂਝੀਵਾਲਤਾ ਦਾ ਪ੍ਰਤੀਕ : ਭਾਈ ਗੁਰਪ੍ਰੀਤ ਸਿੰਘ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਖ਼ਾਲਸਾ ਕਾਲਜ ਪਹੁੰਚਣ ’ਤੇ ਫੁੱਲਾਂ ਨਾਲ ਕੀਤਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।