06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਹਾਈ ਸਕੂਲ ਕੁਲਗਰਾਂ ਦੀ ਮੁਖੀ ਪ੍ਰਵੀਨ ਲਤਾ ਸ਼ਰਮਾ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਸੁਖਸਾਲ, 5 ਸਤੰਬਰ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਦੀ ਮੁਖੀ ਅਤੇ ਪੰਜਾਬੀ ਅਧਿਆਪਕਾ ਪ੍ਰਵੀਨ ਲਤਾ ਸ਼ਰਮਾ ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ’ਤੇ ਸਕੂਲ, ਸਟਾਫ਼ ਅਤੇ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਵੀਨ ਲਤਾ ਸ਼ਰਮਾ ਵਲੋਂ ਸਕੂਲ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਦੱਸਿਆ ਜਾ ਰਿਹਾ ਹੈ।

ਸਟੇਟ ਐਵਾਰਡ ਨਾਲ ਸਨਮਾਨਿਤ ਸਰਕਾਰੀ ਹਾਈ ਸਕੂਲ ਕੁਲਗਰਾਂ ਦੇ ਮੁਖੀ ਪ੍ਰਵੀਨ ਲਤਾ ਸ਼ਰਮਾ। ਤਸਵੀਰ : ਚੌਧਰੀ ਧਰਮ ਪਾਲ 06-09-2026
ਸੁਖਸਾਲ, 5 ਸਤੰਬਰ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਦੀ ਮੁਖੀ ਅਤੇ ਪੰਜਾਬੀ ਅਧਿਆਪਕਾ ਪ੍ਰਵੀਨ ਲਤਾ ਸ਼ਰਮਾ ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ’ਤੇ ਸਕੂਲ, ਸਟਾਫ਼ ਅਤੇ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਵੀਨ ਲਤਾ ਸ਼ਰਮਾ ਵਲੋਂ ਸਕੂਲ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਦੱਸਿਆ ਜਾ ਰਿਹਾ ਹੈ। ਸਟੇਟ ਅਵਾਰਡ ਮਿਲਣ ਨਾਲ ਸਰਕਾਰੀ ਹਾਈ ਸਕੂਲ ਕਲੀਗਰਾਂ ਦਾ ਨਾਮ ਵੀ ਰੌਸ਼ਨ ਹੋਇਆ ਹੈ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਨੇ ਪ੍ਰਵੀਨ ਲਤਾ ਨੂੰ ਇਸ ਮਾਣਮੱਤੀ ਉਪਲਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਹੋਰਨਾਂ ਅਧਿਆਪਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪਰਵੀਨ ਲਤਾ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਇਸੇ ਤਰ੍ਹਾਂ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨਸ਼ੀਲ ਰਹਿਣਗੇ। ਸਟੇਟ ਅਵਾਰਡ ਮਿਲਣ ਦੀ ਖ਼ਬਰ ਤੋਂ ਬਾਅਦ ਸਕੂਲ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਦੁੱਧ ਉਤਪਾਦਕ ਸਹਿਕਾਰੀ ਸਭਾ ਕੁਲਗਰਾਂ ਵਲੋਂ ਸਰਕਾਰੀ ਹਾਈ ਸਕੂਲ ਨੂੰ ਕੀਤੇ ਚਾਰ ਛੱਤ ਵਾਲੇ ਪੱਖੇ ਦਾਨ ਅਗਲੀ ਖ਼ਬਰ ਸਿੱਧ ਬਾਬਾ ਬਾਲਕ ਨਾਥ ਜੀ ਦੇ ਸਾਲਾਨਾ ਗੁੱਗਾ ਨੌਮੀ ਮੇਲੇ ਵਿਚ ਸ਼ਰਧਾ ਨਾਲ ਨਤਮਸਤਕ ਹੋਏ ਹਰਜੋਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।