ਸ਼ੇਰ - ਏ - ਪੰਜਾਬ ਕਿਸਾਨ ਯੂਨੀਅਨ ਵਲੋਂ ਮੋਹਣਜੀਤ ਸਿੰਘ ਸ਼ੇਰੋ ’ ਤੇ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਬਿਜਲੀ ਦੇ ਕੱਟਾਂ ਨੇ ਕਿਸਾਨ ਕੀਤੇ ਪ੍ਰੇਸ਼ਾਨ: ਸੇਖੋਂ, ਮੁਗ਼ਲ ਮਾਜਰੀ
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਰੋਪੜ ਪ੍ਰਧਾਨ ਮਲਕੀਤ ਸਿੰਘ ਸੇਖੋਂ ਕਕਰਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਮੁਗ਼ਲ ਮਾਜਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੋਹਣਜੀਤ ਸਿੰਘ ਸ਼ੇਰੋ ’ਤੇ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਦੀ ਫੇਰੀ ਦੌਰਾਨ ਆਪਣੇ ਘਰ ਦੀ ਛੱਤ ਤੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟ ਕਰਨ ‘ਤੇ ਪੁਲਿਸ ਵਲੋਂ ਮੋਹਣਜੀਤ ਸਿੰਘ ਨਾਲ ਕਥਿਤ ਤੌਰ ‘ਤੇ ਬਦਸਲੂਕੀ ਅਤੇ ਤਸ਼ੱਦਦ ਕੀਤਾ ਗਿਆ।
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਰੋਪੜ ਪ੍ਰਧਾਨ ਮਲਕੀਤ ਸਿੰਘ ਸੇਖੋਂ ਕਕਰਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਮੁਗ਼ਲ ਮਾਜਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੋਹਣਜੀਤ ਸਿੰਘ ਸ਼ੇਰੋ ’ਤੇ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਦੀ ਫੇਰੀ ਦੌਰਾਨ ਆਪਣੇ ਘਰ ਦੀ ਛੱਤ ਤੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟ ਕਰਨ ‘ਤੇ ਪੁਲਿਸ ਵਲੋਂ ਮੋਹਣਜੀਤ ਸਿੰਘ ਨਾਲ ਕਥਿਤ ਤੌਰ ‘ਤੇ ਬਦਸਲੂਕੀ ਅਤੇ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਝੋਨੇ ਦੀ ਫ਼ਸਲ ਲਈ ਬਿਜਲੀ ਸਪਲਾਈ ਵਿਚ ਕਥਿਤ ਕਟੌਤੀਆਂ ‘ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਅੱਠ ਘੰਟੇ ਬਿਜਲੀ ਦੇਣ ਦੇ ਵਾਅਦੇ ਦੇ ਬਾਵਜੂਦ ਕਿਸਾਨਾਂ ਨੂੰ ਮੁਸ਼ਕਲ ਨਾਲ ਚਾਰ ਘੰਟੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ ਹਨ ਅਤੇ ਸਰਕਾਰ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ਾਂ ਦੌਰਾਨ ਪੁਲਿਸ ਕਾਰਵਾਈਆਂ ਅਤੇ ਕਥਿਤ ਤੌਰ ‘ਤੇ ਕਿਸਾਨਾਂ ਦਾ ਸਮਾਨ ਚੁੱਕੇ ਜਾਣ ਦੀ ਵੀ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਅਤੇ ਪੰਜਾਬ ਦੇ ਹੱਕੀ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਪ੍ਰੋ. ਬਲਿੰਦਰ ਸਿੰਘ, ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੱਗੋ, ਜਗਦੀਪ ਸਿੰਘ, ਅਮਨਿੰਦਰ ਸਿੰਘ ਲੰਬੜਦਾਰ ਗੱਗੋ, ਗੁਰਪ੍ਰੀਤ ਸਿੰਘ ਗੁਰੀ ਚੂਹੜ ਮਾਜਰਾ, ਜੋਤ ਗੱਗੋ ਅਤੇ ਕਾਲਾ ਮੁਗ਼ਲ ਮਾਜਰੀ ਸਮੇਤ ਹੋਰ ਆਗੂ ਹਾਜ਼ਰ ਸਨ।