07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਸ਼ਵ ਚੈਂਪੀਅਨਸ਼ਿਪ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਜਿੱਤੇ ਤਗਮੇ

ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ ਅਧਿਆਪਕ ਅਤੇ ਮਾਰਗ ਦਰਸ਼ਕ ਜੁਝਾਰ ਸਿੰਘ ਅਤੇ ਹੋਣਹਾਰ ਵਿਦਿਆਰਥੀ ਇਸ਼ਮੀਤ ਸਿੰਘ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਤਰਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਰੂਪਨਗਰ ਦਾ ਨਾਮ ਰੌਸ਼ਨ ਕੀਤਾ। ਜੁਝਾਰ ਸਿੰਘ ਨੇ ਕਾਂਸੀ ਦਾ ਤਮਗ਼ਾ ਅਤੇ ਇਸ਼ਮੀਤ ਸਿੰਘ ਨੇ ਚਾਂਦੀ ਦਾ ਤਮਗ਼ਾ ਹਾਸਲ ਕੀਤਾ।

ਆਪੋ ਆਪਣੇ ਤਗਮਿਆਂ ਨਾਲ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀ । 07-09-2026
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ ਅਧਿਆਪਕ ਅਤੇ ਮਾਰਗ ਦਰਸ਼ਕ ਜੁਝਾਰ ਸਿੰਘ ਅਤੇ ਹੋਣਹਾਰ ਵਿਦਿਆਰਥੀ ਇਸ਼ਮੀਤ ਸਿੰਘ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਤਰਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਰੂਪਨਗਰ ਦਾ ਨਾਮ ਰੌਸ਼ਨ ਕੀਤਾ। ਜੁਝਾਰ ਸਿੰਘ ਨੇ ਕਾਂਸੀ ਦਾ ਤਮਗ਼ਾ ਅਤੇ ਇਸ਼ਮੀਤ ਸਿੰਘ ਨੇ ਚਾਂਦੀ ਦਾ ਤਮਗ਼ਾ ਹਾਸਲ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਮਿਹਨਤ, ਲਗਨ, ਨਿਰੰਤਰ ਅਭਿਆਸ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਦੱਸਿਆ ਗਿਆ। ਸਕੂਲ ਦੀ ਪ੍ਰਿੰਸੀਪਲ ਆਰ. ਭੂਵਨਾ ਨੇ ਦੋਵਾਂ ਜੇਤੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਮੈਨੇਜਿੰਗ ਡਾਇਰੈਕਟਰ ਸੂਬਾ ਭੁਪਿੰਦਰ ਸਿੰਘ ਅਤੇ ਗੁਨਵੰਤ ਕੌਰ ਨੇ ਵੀ ਦੋਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਦੋਵਾਂ ਜੇਤੂਆਂ ਨੂੰ ਭਵਿੱਖ ਵਿਚ ਹੋਰ ਸਫਲਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਾਮਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦ... ਅਗਲੀ ਖ਼ਬਰ ਹੈੱਡਵਰਕਸ ਰੂਪਨਗਰ ਨੇੜੇ ਬਿਸਤ ਦੁਆਬ ਨਹਿਰ ’ ਤੇ ਬਣ ਰਹੇ ਪੁਲ ਦਾ ਕੰਮ ਰੁਕਿਆ , ਲੋਕ ਤੇ ਸੰਗਤਾਂ ਹੋ ਰਹੀਆਂ ਪ੍ਰੇਸ਼ਾਨ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।