07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਵਾਈ ਸੈਨਾ ’ ਚ ਨੰਗਲ ਦਾ ਨਾਂਅ ਰੌਸ਼ਨ ਕਰਕੇ ਪਰਤੇ ਫਲਾਇੰਗ ਅਫ਼ਸਰ ਹਰਸ਼ਿਤ ਰਾਣਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਰ ਪਹੁੰਚ ਕੇ ਕੀਤਾ ਸਨਮਾਨ

ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਹਵਾਈ ਸੈਨਾ ਦੀ ਟਰੇਨਿੰਗ ਸਫਲਤਾਪੂਰਵਕ ਪੂਰੀ ਕਰਕੇ ਆਪਣੇ ਜੱਦੀ ਸ਼ਹਿਰ ਨੰਗਲ ਦੇ ਵਾਰਡ ਨੰਬਰ 12, ਰਾਮਪੁਰ ਸਾਹਨੀ ਵਿਖੇ ਪਰਤੇ ਫਲਾਇੰਗ ਅਫ਼ਸਰ ਹਰਸ਼ਿਤ ਰਾਣਾ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬੈਂਸ ਨੇ ਹਰਸ਼ਿਤ ਰਾਣਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।

ਅਜੀਤ ਡੈਸਕ 07-09-2026
ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਹਵਾਈ ਸੈਨਾ ਦੀ ਟਰੇਨਿੰਗ ਸਫਲਤਾਪੂਰਵਕ ਪੂਰੀ ਕਰਕੇ ਆਪਣੇ ਜੱਦੀ ਸ਼ਹਿਰ ਨੰਗਲ ਦੇ ਵਾਰਡ ਨੰਬਰ 12, ਰਾਮਪੁਰ ਸਾਹਨੀ ਵਿਖੇ ਪਰਤੇ ਫਲਾਇੰਗ ਅਫ਼ਸਰ ਹਰਸ਼ਿਤ ਰਾਣਾ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬੈਂਸ ਨੇ ਹਰਸ਼ਿਤ ਰਾਣਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਵਿਚ ਅਫ਼ਸਰ ਬਣਨਾ ਹਰ ਨੌਜਵਾਨ ਲਈ ਮਾਣ ਵਾਲੀ ਗੱਲ ਹੈ। ਹਰਸ਼ਿਤ ਰਾਣਾ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਪਰਿਵਾਰ ਸਮੇਤ ਪੂਰੇ ਨੰਗਲ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਸ਼ਿਤ ਵਰਗੇ ਨੌਜਵਾਨ ਅੱਜ ਦੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਬੈਂਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਰਸ਼ਿਤ ਰਾਣਾ ਦੀ ਸਫਲਤਾ ਤੋਂ ਸੇਧ ਲੈਂਦਿਆਂ ਆਪਣੇ ਜੀਵਨ ਵਿਚ ਵੱਡੇ ਟੀਚੇ ਨਿਰਧਾਰਿਤ ਕਰਨ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਪੂਰੀ ਮਿਹਨਤ ਤੇ ਅਨੁਸ਼ਾਸਨ ਨਾਲ ਅੱਗੇ ਵਧਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਹਥਿਆਰਬੰਦ ਸੈਨਾਵਾਂ ਵਿਚ ਸੇਵਾ ਕਰਨਾ ਮਾਣ ਤੇ ਸਨਮਾਨ ਦੀ ਗੱਲ ਹੈ। ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਸੇਵਾ ਨੂੰ ਜੀਵਨ ਦਾ ਮਕਸਦ ਬਣਾਉਣ। ਇਸ ਮੌਕੇ ਫਲਾਇੰਗ ਅਫ਼ਸਰ ਹਰਸ਼ਿਤ ਰਾਣਾ ਨੇ ਕੈਬਨਿਟ ਮੰਤਰੀ ਵਲੋਂ ਕੀਤੀ ਹੌਸਲਾ ਅਫਜ਼ਾਈ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹਨ। ਇਸ ਮੌਕੇ ਬਲਾਕ ਪ੍ਰਧਾਨ ਮੁਕੇਸ਼ ਵਰਮਾ, ਐਮ.ਸੀ. ਕਸ਼ਿਸ਼ ਵਰਮਾ, ਦਿਨੇਸ਼ ਸ਼ਰਮਾ, ਮੁਕੇਸ਼ ਰਾਣਾ, ਸ਼ਾਮ ਲਾਲ, ਸੰਜੇ ਰਾਣਾ ਆਦਿ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਬੇਅੰਤ ਸਿੰਘ ਵਲੋਂ ਸ੍ਰੀ ਦਸਮੇਸ਼ ਅਕੈਡਮੀ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਵਾ ਨਦੀ ਦਾ ਆਰਜ਼ੀ ਰਸਤਾ ਵੀ ਰੁੜ੍ਹਿਆ , ਪੁਲ ਦੀ ਮੁਰੰਮਤ ਕੱਛੂਆ ਚਾਲ ’ ਤੇ ਤਿੰਨ ਸਾਲ ਤੋਂ ਬੰਦ ਪੁਲ, ਸਾਲ ਤੋਂ ਵੱਧ ਸਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।