08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਮਨਾਇਆ ਅਧਿਆਪਕ ਦਿਵਸ

ਸ੍ਰੀ ਚਮਕੌਰ ਸਾਹਿਬ, 7 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਪੀ. ਐਮ.

ਅਜੀਤ ਡੈਸਕ 08-09-2026
ਸ੍ਰੀ ਚਮਕੌਰ ਸਾਹਿਬ, 7 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ-ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੈਅੰਤੀ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਪ੍ਰਿੰਸੀਪਲ ਰਤਨਪਾਲ ਗੁਪਤਾ ਵਲੋਂ ਡਾ ਰਾਧਾਕ੍ਰਿਸ਼ਨਨ ਦੀ ਤਸਵੀਰ ਤੇ ਫੁੱਲ ਭੇਟ ਕਰਕੇ ਕੀਤੀ ਗਈ। ਇਸ ਮੌਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਸਮੀ ਪਹਿਰਾਵਾ ਧਾਰਨ ਕਰਕੇ ਇੱਕ ਦਿਨ ਲਈ ਅਧਿਆਪਕਾਂ ਦੀ ਭੂਮਿਕਾ ਨਿਭਾਈ। ਵਿਦਿਆਰਥੀ-ਅਧਿਆਪਕਾਂ ਨੇ ਹੇਠਲੀਆਂ ਜਮਾਤਾਂ ਵਿਚ ਜਾ ਕੇ ਪੜ੍ਹਾਉਣ ਦੇ ਨਾਲ-ਨਾਲ ਪੂਰੇ ਦਿਨ ਸਕੂਲ ਦੀ ਪ੍ਰਬੰਧਕੀ ਵਿਵਸਥਾ ਅਤੇ ਅਨੁਸ਼ਾਸਨ ਨੂੰ ਵੀ ਸੁਚੱਜੇ ਢੰਗ ਨਾਲ ਸੰਭਾਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਮਿਹਨਤ, ਜ਼ਿੰਮੇਵਾਰੀ ਅਤੇ ਸਮਰਪਣ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ। ਸ਼ਾਮ ਨੂੰ ਅਧਿਆਪਕਾਂ ਦੇ ਸਨਮਾਨ ਵਿਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਹੱਤਤਾ ਅਤੇ ਗੁਰੂ ਦੀ ਮਹਿਮਾ ਨਾਲ ਸਬੰਧਤ ਭਾਸ਼ਣ, ਗੀਤ ਅਤੇ ਸਮੂਹਿਕ ਨਾਚ ਪੇਸ਼ ਕਰਕੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਸਭਿਆਚਾਰਕ ਪ੍ਰੋਗਰਾਮ ਤੋਂ ਬਾਅਦ ਅਧਿਆਪਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਸ ਵਿਚ ਸਮੂਹ ਅਧਿਆਪਕਾਂ ਨੇ ਭਾਗ ਲਿਆ। ਸਕੂਲ ਪ੍ਰਬੰਧਨ ਅਤੇ ਵਿਦਿਆਰਥੀ ਕੌਂਸਲ ਵਲੋਂ ਸਮੂਹ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਤਨਪਾਲ ਗੁਪਤਾ ਨੇ ਆਪਣੇ ਸੰਬੋਧਨ ਵਿਚ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਉਪ-ਪ੍ਰਿੰਸੀਪਲ ਕੇ ਕੇ ਸੂਦ ਨੇ ਵੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਭਿਆਚਾਰਕ ਸਮਾਗਮ ਦੇ ਅੰਤ ਵਿਚ ਸਕੂਲ ਦੇ ਸੀਨੀਅਰ ਅਧਿਆਪਕ ਦਿਨੇਸ਼ ਸਿੰਘ ਰਾਠੋਰ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਉਸਾਰੀ ਮਜ਼ਦੂਰਾਂ ਵਲੋਂ 16 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰ ਕੇ ਐੱਸ.ਡੀ.ਐੱਮ. ਨੂੰ ਦਿੱਤਾ ਜਾਵੇਗਾ ਮੰਗ-ਪੱਤਰ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੀਰਤਪੁਰ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੈਬਨਿਟ ਮੰਤਰੀ ਹਰਜੋਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।