08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ

ਬੇਲਾ, 7 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮੱਕੋਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੰਗਤਾਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਵਲੋਂ ਬੱਸ ਨੂੰ ਝੰਡੀ ਦੇ ਰਵਾਨਾ ਕੀਤਾ ਗਿਆ।

ਅਜੀਤ ਡੈਸਕ 08-09-2026
ਬੇਲਾ, 7 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮੱਕੋਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੰਗਤਾਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਵਲੋਂ ਬੱਸ ਨੂੰ ਝੰਡੀ ਦੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ. ਮਾਂਗਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ, ਜਿਸ ਤਹਿਤ ਮੱਕੋਵਾਲ ਤੋਂ ਸੰਗਤਾਂ ਦਾ ਜਥਾ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਬਾਲਮੀਕ ਮੰਦਿਰ, ਜਲਿਆਂ ਵਾਲਾ ਬਾਗ, ਵਾਹਗਾ ਬਾਡਰ ਅਟਾਰੀ ਵਿਖੇ ਹਿੰਦ ਪਾਕਿ ਦੀਆਂ ਫੌਜਾਂ ਵਲੋਂ ਝੰਡਾ ਉਤਾਰਨ ਦੀ ਰਸਮ ਦਿਖਾਈ ਜਾਂਦੀ ਹੈ, ਜੋ ਕਿ ਬਹੁਤੇ ਬਜੁਰਗਾਂ ਵਲੋਂ ਆਪਣੀ ਜਿੰਦਗੀ ਵਿਚ ਪਹਿਲੀ ਵਾਰ ਦੇਖੀ ਜਾ ਰਹੀ ਹੈ। ਇਸ ਕਰਕੇ ਬਜ਼ੁਰਗ ਬਾਪੂ, ਮਾਤਾਵਾਂ, ਮੁੱਖ ਮੰਤਰੀ ਭਗਵੰਤ ਮਾਨ ਨੂੰ ਆਸ਼ੀਰਵਾਦ ਦੇ ਰਹੇ ਹਨ ਅਤੇ ਮੁੜ ਸਰਕਾਰ ਬਨਣ ਦੀਆਂ ਅਰਦਾਸਾਂ ਵੀ ਕਰ ਰਹੇ ਹਨ। ਇਸ ਮੌਕੇ ਭੁਪਿੰਦਰ ਸਿੰਘ ਭੂਰਾ, ਬਲਦੇਵ ਸਿੰਘ ਹਾਫੀਜਾਬਾਦ, ਰਾਜੂ ਹਾਫੀਜਾਬਾਦ, ਸਰਪੰਚ ਸੰਜੀਵ ਦੀਆ, ਪੰਚ ਪਰਮਜੀਤ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ, ਮੋਹਣ ਸਿੰਘ, ਸਰਪੰਚ ਸੱਜਣ ਸਿੰਘ ਟੱਪਰੀਆਂ, ਬਲਾਕ ਪ੍ਰਧਾਨ ਪ੍ਰੀਤਮ ਸਿੰਘ, ਸਾਬਕਾ ਏ.ਐਸ.ਆਈ. ਪਿਆਰਾ ਸਿੰਘ, ਸਤਪਾਲ ਸਿੰਘ, ਅਵਤਾਰ ਸਿੰਘ, ਪੰਚ ਸੁਖਵਿੰਦਰ ਕੌਰ, ਪੰਚ ਨਿਰਮਲ ਕੌਰ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਸਕੂਲ ਦੇ ਪਾਵਰ ਲਿਫ਼ਟਿੰਗ ਵਿਚ ਸੋਨ ਤਗਮਾ ਜੇਤੂ ਵਿਦਿਆਰਥੀ ਹਰਕਰਨਮੀਤ ਸਿੰਘ ਨੂੰ ਸਨਮਾਨਿ... ਅਗਲੀ ਖ਼ਬਰ ਵਕੀਲ ਭਾਈਚਾਰੇ ਦੀਆਂ ਸਹੂਲਤਾਂ ਵਿਚ ਵਾਧਾ, ਬਾਰ ਰੂਮ ਦੀ ਵਿਸਥਾਰਿਤ ਇਮਾਰਤ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।