08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਸਕੂਲ ਦੇ ਪਾਵਰ ਲਿਫ਼ਟਿੰਗ ਵਿਚ ਸੋਨ ਤਗਮਾ ਜੇਤੂ ਵਿਦਿਆਰਥੀ ਹਰਕਰਨਮੀਤ ਸਿੰਘ ਨੂੰ ਸਨਮਾਨਿਤ ਕਰਨ ਤੋਂ ਬਾਅਦ ਸਕੂਲ ਮੁਖੀ ਪ੍ਰਿੰਸੀਪਲ ਵਾਲੀਆ ਤੇ ਹੋਰ। ਖ਼ਾਲਸਾ ਸਕੂਲ ਦੇ ਵਿਦਿਆਰਥੀ ਨੇ ਪਾਵਰ ਲਿਫਟਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ ਸਕੂਲ ਪਹੁੰਚਣ ’ਤੇ ਜੇਤੂ ਖਿਡਾਰੀ ਦਾ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 7 ਸਤੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿਦਿਅਕ ਸੰਸਥਾ ਐਸ. ਜੀ.

ਅਜੀਤ ਡੈਸਕ 08-09-2026
ਸ੍ਰੀ ਅਨੰਦਪੁਰ ਸਾਹਿਬ, 7 ਸਤੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿਦਿਅਕ ਸੰਸਥਾ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਹਰਕਰਨਮੀਤ ਸਿੰਘ ਨੇ ਨੂਰਪੁਰ ਬੇਜ‘ ਦੇ ਮੁਕਾਬਲੇ ਵਿਚ 235 ਕਿੱਲੋਂ ਭਾਰ ਚੁੱਕ ਕੇ ਜ਼ਿਲ੍ਹਾ ਰੂਪਨਗਰ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਦੱਸਿਆ ਕਿ ਇਸੇ ਵਿਦਿਆਰਥੀ ਵਲੋਂ ਪਾਵਰ ਲਿਫਟਿੰਗ ਦੇ 120 ਕਿਲੋ ਤੋਂ ਵੱਧ ਵਜਨ ਵਿਚ ਵੱਖ ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨ ਕਰਕੇ ਸੋਨ ਤਗਮਾ ਜਿੱਤਿਆ ਹੈ। ਇਸ ਨੌਜ਼ੁਆਨ ਦੀ ਚੋਣ ਸੂਬਾ ਪੱਧਰੀ ਖੇਡਾਂ ਵਿਚ ਹੋਈ ਹੈ। ਜੋਕਿ ਜਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰੇਗਾ। ਪ੍ਰਿੰਸੀਪਲ ਵਾਲੀਆ ਨੇ ਸਕੂਲੀ ਵਿਦਿਆਰਥੀ ਹਰਕਰਨਮੀਤ ਸਿੰਘ ਨੂੰ ਮੁਬਾਰਕਬਾਦ ਦਿੰਦੇ ਹੋਏ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਇਸ ਤੋਂ ਬਾਅਦ ਵਿਦਿਆਰਥੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਖੇਡ ਇੰਚਾਰਜ ਸਤਨਾਮ ਸਿੰਘ, ਬਿਨਤਾ ਰਾਣਾ ਸਮੇਤ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬਿੱਲਪੁਰ ਤੋਂ ਸ੍ਰੀ ਦਰਬਾਰ ਸਾਹਿਬ ਲਈ ਵਿਧਾਇਕ ਚੱਢਾ ਨੇ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।