ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨੂਰਪੁਰ ਬੇਦੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ 28 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ
ਨੂਰਪੁਰ ਬੇਦੀ, 8 ਸਤੰਬਰ (ਵਿੰਦਰਪਾਲ ਝਾਂਡੀਆਂ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਵਲੋਂ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਰਾਣਾ ਹਸਪਤਾਲ, ਨੂਰਪੁਰ ਬੇਦੀ ਵਿਖੇ ਲਗਾਇਆ ਜਾਵੇਗਾ।
ਅਜੀਤ ਡੈਸਕ
09-09-2026