09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੁਲਿਸ ਪੈਨਸ਼ਨਰਾਂ ਦੀ ਮੀਟਿੰਗ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੁਲਿਸ ਪੈਨਸ਼ਨਰਜ਼ ਜ਼ਿਲ੍ਹਾ ਰੂਪਨਗਰ ਇਕਾਈ ਦੀ ਮਾਹਵਾਰ ਮੀਟਿੰਗ 5 ਸਤੰਬਰ ਨੂੰ ਰਿਟਾਇਰਡ ਇੰਸਪੈਕਟਰ ਕੇਹਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਭਾਗ ਵਲੋਂ ਪੈਨਸ਼ਨਰਾਂ ਨੂੰ ਮਿਲਦੀਆਂ ਸਹੂਲਤਾਂ, ਮੈਡੀਕਲ ਰੀਇੰਬਰਸਮੈਂਟ, ਓਲਡ ਏਜ ਅਲਾਊਂਸ ਅਤੇ ਪੈਨਸ਼ਨਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੈਂਬਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੁਲਿਸ ਪੈਨਸ਼ਨਰਜ਼ ਜ਼ਿਲ੍ਹਾ ਰੂਪਨਗਰ ਇਕਾਈ ਦੀ ਮਾਹਵਾਰ ਮੀਟਿੰਗ 5 ਸਤੰਬਰ ਨੂੰ ਰਿਟਾਇਰਡ ਇੰਸਪੈਕਟਰ ਕੇਹਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਭਾਗ ਵਲੋਂ ਪੈਨਸ਼ਨਰਾਂ ਨੂੰ ਮਿਲਦੀਆਂ ਸਹੂਲਤਾਂ, ਮੈਡੀਕਲ ਰੀਇੰਬਰਸਮੈਂਟ, ਓਲਡ ਏਜ ਅਲਾਊਂਸ ਅਤੇ ਪੈਨਸ਼ਨਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੈਂਬਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਰਿਟਾਇਰਡ ਇੰਸਪੈਕਟਰ ਕੇਹਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਅਧਿਕਾਰੀਆਂ ਵਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪੈਨਸ਼ਨਰਾਂ ਨੂੰ ਵੀ ਆਪਣੇ-ਆਪਣੇ ਇਲਾਕਿਆਂ ਵਿਚ ਪੁਲਿਸ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਪੰਜਾਬ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਸੇਵਾ ਨਿਭਾਅ ਚੁੱਕੇ ਹੋਣ ਕਾਰਨ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਮੀਟਿੰਗ ਨੂੰ ਰਿਟਾਇਰਡ ਡੀ.ਐਸ.ਪੀ. ਸੁਰਜੀਤ ਸਿੰਘ, ਰਿਟਾਇਰਡ ਇੰਸਪੈਕਟਰ ਭੁਪਿੰਦਰ ਸਿੰਘ, ਰਿਟਾਇਰਡ ਇੰਸਪੈਕਟਰ ਜੋਧ ਸਿੰਘ ਅਤੇ ਰਿਟਾਇਰਡ ਐਸ.ਆਈ. ਕਰਨੈਲ ਸਿੰਘ ਨੇ ਵੀ ਸੰਬੋਧਨ ਕੀਤਾ। ਅੰਤ ਵਿਚ ਆਪਸੀ ਸਹਿਮਤੀ ਨਾਲ ਮੀਟਿੰਗ ਖ਼ੁਸ਼ੀ ਭਰੇ ਮਾਹੌਲ ਵਿਚ ਸੰਪੰਨ ਹੋਈ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।