ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਉਣ ਦਾ ਲਿਆ ਫ਼ੈਸਲਾ
ਨੂਰਪੁਰ ਬੇਦੀ, 8 ਸਤੰਬਰ (ਵਿੰਦਰਪਾਲ ਝਾਂਡੀਆਂ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਵਲੋਂ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਰਾਣਾ ਹਸਪਤਾਲ, ਨੂਰਪੁਰ ਬੇਦੀ ਵਿਖੇ ਲਗਾਇਆ ਜਾਵੇਗਾ।
ਨੂਰਪੁਰ ਬੇਦੀ, 8 ਸਤੰਬਰ (ਵਿੰਦਰਪਾਲ ਝਾਂਡੀਆਂ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਵਲੋਂ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਰਾਣਾ ਹਸਪਤਾਲ, ਨੂਰਪੁਰ ਬੇਦੀ ਵਿਖੇ ਲਗਾਇਆ ਜਾਵੇਗਾ। ਇਸ ਸਬੰਧੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ 28 ਸਤੰਬਰ ਨੂੰ ਲੱਗਣ ਵਾਲਾ ਇਹ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਦਾ ਆਖ਼ਰੀ ਖ਼ੂਨਦਾਨ ਕੈਂਪ ਹੋਵੇਗਾ। ਮੀਟਿੰਗ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਅਗਲੇ ਸਾਲ ਤੋਂ ਹਰ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਮੇਗਾ ਮੈਡੀਕਲ ਕੈਂਪ ਲਗਾਇਆ ਜਾਵੇਗਾ। ਜਿਸ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਵਿਆਪਕ ਰੂਪ ਦਿੱਤਾ ਜਾਵੇਗਾ। ਖ਼ੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਮੀਟਿੰਗ ਵਿਚ ਹਰ ਮੈਂਬਰ ਨੂੰ ਘੱਟੋ-ਘੱਟ ਪੰਜ ਖ਼ੂਨਦਾਨੀਆਂ ਦੀ ਸੂਚੀ ਤਿਆਰ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਗਰੁੱਪ ਵਿਚ ਸਾਂਝੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਦੌਰਾਨ ਮੈਂਬਰਾਂ ਨੇ ਕੈਂਪ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਅਤੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸੁਰਜੀਤ ਸਿੰਘ ਖੱਟੜਾ ਕੋਆਰਡੀਨੇਟਰ, ਰਾਜ ਕੁਮਾਰ ਖੋਸਲਾ, ਸ਼ਸ਼ੀਕਾਂਤ ਚੰਦਨ ਤਖਤਗੜ੍ਹ, ਪ੍ਰਿੰਸੀਪਲ ਵਰਿੰਦਰ ਸ਼ਰਮਾ ਮਾਸਟਰ ਸੰਜੀਵ ਕੁਮਾਰ ਮੋਠਾਪੁਰ, ਸਾਬਕਾ ਪ੍ਰਧਾਨ ਸੰਜੀਵ ਭੰਡਾਰੀ, ਡਾ. ਰਕੇਸ਼ ਰਾਣਾ ਆਦਿ ਹਾਜ਼ਰ ਸਨ।