09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫੋਕਲ ਪੁਆਇੰਟ ਦੀ ਸਾਲਾਂ ਪੁਰਾਣੀ ਸੀਵਰੇਜ ਸਮੱਸਿਆ ’ ਤੇ ਵੱਡਾ ਵਾਰ , 56 ਲੱਖ ਦਾ ਪ੍ਰਾਜੈਕਟ ਸ਼ੁਰੂ ਹਰਜੋਤ ਬੈਂਸ ਨੇ ਵਾਰਡ ਨੰਬਰ 16 ‘ਚ ਸੀਵਰੇਜ ਪੰਪਿੰਗ ਸਟੇਸ਼ਨ ਦਾ ਕੀਤਾ ਉਦਘਾਟਨ

ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੇ ਵਾਰਡ ਨੰਬਰ 16 ਸਥਿਤ ਫੋਕਲ ਪੁਆਇੰਟ ਵਿਖੇ ਕਰੀਬ 55-56 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪੰਪਿੰਗ ਸਟੇਸ਼ਨ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ਤਹਿਤ ਲਗਭਗ ਇੱਕ ਕਿੱਲੋਮੀਟਰ ਨਵੀਂ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।

ਅਜੀਤ ਡੈਸਕ 09-09-2026
ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੇ ਵਾਰਡ ਨੰਬਰ 16 ਸਥਿਤ ਫੋਕਲ ਪੁਆਇੰਟ ਵਿਖੇ ਕਰੀਬ 55-56 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪੰਪਿੰਗ ਸਟੇਸ਼ਨ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ਤਹਿਤ ਲਗਭਗ ਇੱਕ ਕਿੱਲੋਮੀਟਰ ਨਵੀਂ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ। ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਇਲਾਕਾ ਵਾਸੀਆਂ ਨੇ ਪ੍ਰਾਜੈਕਟ ਸ਼ੁਰੂ ਹੋਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਬੈਂਸ ਨੇ ਕਿਹਾ ਕਿ ਫੋਕਲ ਪੁਆਇੰਟ ਦੇ ਵਸਨੀਕ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਦੇ ਹੱਲ ਦੀ ਮੰਗ ਕਰ ਰਹੇ ਸਨ, ਪਰ ਪਿਛਲੀਆਂ ਸਰਕਾਰਾਂ ਵਲੋਂ ਇਸ ਪਾਸੇ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ, ਜਿਸ ਤਹਿਤ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਕੇ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੰਪਿੰਗ ਸਟੇਸ਼ਨ ਦੇ ਨਿਰਮਾਣ ਅਤੇ ਨਵੀਂ ਸੀਵਰੇਜ ਲਾਈਨ ਵਿਛਣ ਨਾਲ ਇਲਾਕੇ ਵਿਚ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ ਅਤੇ ਸਫ਼ਾਈ ਪ੍ਰਬੰਧਾਂ ਵਿਚ ਵੀ ਸੁਧਾਰ ਆਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਮਿਆਰੀ ਢੰਗ ਨਾਲ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਫੋਕਲ ਪੁਆਇੰਟ ਐੱਸੋਸੀਏਸ਼ਨ ਦੇ ਪ੍ਰਧਾਨ ਓਮ ਪ੍ਰਕਾਸ਼ ਪਰਮਾਰ ਸਮੇਤ ਸਥਾਨਕ ਵਸਨੀਕਾਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿ ਆਂ ਨੇ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਨਗਰ ਕੌਂਸਲ ਚੇਅਰਮੈਨ ਕਿਰਨ ਬਾਲਾ, ਬਲਾਕ ਪ੍ਰਧਾਨ ਸਤੀਸ਼ ਚੋਪੜਾ, ਐਡਵੋਕੇਟ ਨਿਸ਼ਾਂਤ ਗੁਪਤਾ, ਓਮ ਪ੍ਰਕਾਸ਼ ਪਰਮਾਰ, ਸੰਜੀਵ ਕੁਰਾਲੀਆ, ਗੁਰਚਰਨ ਸਿੰਘ, ਸੰਜੀਵ ਸਾਮਾ, ਜਗਤਾਰ ਸਿੰਘ, ਪੂਨਮ ਚੋਪੜਾ, ਐੱਸ.ਸੀ. ਧੀਮਾਨ, ਏ.ਐਨ. ਮਹਿਤਾ, ਵਿਨੋਦ ਠਾਕੁਰ, ਵਿਨੋਦ ਸ਼ਰਮਾ, ਕੁਲਦੀਪ ਦੂਬੇ, ਪੂਨਮ ਰਾਣੀ ਅਤੇ ਸਵਿਤਾ ਵਰਮਾ ਸਮੇਤ ਹੋਰ ਪਤਵੰਤੇ ਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦੇ 25 ਅਹੁਦੇਦਾਰ ਐਲਾਨੇ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।