10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਲੈਕਚਰਾਰ ਸੰਧੂ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਕੀਤੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 9 ਸਤੰਬਰ (ਜੇ ਐਸ ਨਿੱਕੂਵਾਲ)- ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ. ਜੀ.

ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੈਕ: ਦਿਆ ਸਿੰਘ ਸੰਧੂ ਵਿਦਿਆਰਥੀਆਂ ਦੀ ਆਰਥਿਕ ਮਦਦ ਲਈ ਰਾਸ਼ੀ ਭੇਟ ਕਰਦੇ ਹੋਏ। 10-09-2026
ਸ੍ਰੀ ਅਨੰਦਪੁਰ ਸਾਹਿਬ, 9 ਸਤੰਬਰ (ਜੇ ਐਸ ਨਿੱਕੂਵਾਲ)- ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪੁਰਾਤਨ ਵਿਦਿਆਰਥੀ ਅਤੇ ਸਿੱਖਿਆ ਕੋਆਰਡੀਨੇਟਰ ਸੇਵਾਮੁਕਤ ਲੈਕਚਰਾਰ ਦਿਆ ਸਿੰਘ ਸੰਧੂ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਆਰਥਿਕ ਮਦਦ ਲਈ ਰਾਸ਼ੀ ਭੇਟ ਕੀਤੀ ਗਈ। ਇਸ ਸਬੰਧੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਲੈਕਚਰਾਰ ਸੰਧੂ ਇਸ ਸਕੂਲ ਦੇ ਪੁਰਾਤਨ ਵਿਦਿਆਰਥੀ ਰਹੇ ਹਨ ਅਤੇ ਸਕੂਲ ਦੀ ਬਿਹਤਰੀ ਲਈ ਉਹ ਹਰ ਸਮੇਂ ਤਤਪਰ ਰਹਿੰਦੇ ਹਨ।ਇਸ ਮੌਕੇ ਲੈਕਚਰਾਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁੱਢਲੀ ਸਿੱਖਿਆ ਤੋਂ ਲੈ ਕੇ ਹਾਇਰ ਸੈਕੰਡਰੀ ਤੱਕ ਪੜ੍ਹਾਈ ਇਸੇ ਸਕੂਲ ਤੋਂ ਕੀਤੀ ਹੈ, ਤੇ ਅੱਜ ਉਹ ਜਿਸ ਵੀ ਮੁਕਾਮ ਤੇ ਹਨ ਉਸ ਵਿਚ ਇਸ ਸਕੂਲ ਦਾ ਵੱਡਾ ਯੋਗਦਾਨ ਰਿਹਾ ਹੈ।ਇਸ ਮੌਕੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਲੋਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਮੌਕੇ ਜਸਵੰਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ ਚ ਨੰਗਲ ਤੇ ਰੂਪਨਗਰ ਜ਼ੋਨ ਦੀ ਰਹੀ ਝੰਡੀ ਅਗਲੀ ਖ਼ਬਰ ਲੁਧਿਆਣੇ ’ ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਖ਼ਿਲਾਫ਼ ਵਾਲਮੀਕਿ ਸਮਾਜ ’ ਚ ਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।