11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਪ੍ਰਸ਼ਾਸਨ ਅਤੇ ਪਾਵਰਕਾਮ ਵਿਭਾਗ ਧਿਆਨ ਦੇਵੇ - ਸੈਣੀ

ਪੁਰਖਾਲੀ, 10 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਕਿਸਾਨ ਮਜ਼ਦੂਰ ਜਥੇਬੰਦੀ ਬੀ. ਕੇ.

ਅਜੀਤ ਡੈਸਕ 11-09-2026
ਪੁਰਖਾਲੀ, 10 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਕਿਸਾਨ ਮਜ਼ਦੂਰ ਜਥੇਬੰਦੀ ਬੀ.ਕੇ.ਯੂ. ਮਝੈਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਦੀ ਅਗਵਾਈ ਵਿਚ ਹੋਈ। ਜਿਸ ਵਿਚ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਬਾਰੇ ਅਤੇ ਕਿਸਾਨਾਂ ਦੀ ਪੱਕ ਚੁੱਕੀ ਝੋਨੇ ਦੀ ਫ਼ਸਲ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜਲੀ ਦੇ ਲੱਗ ਰਹੇ ਲੰਮੇ ਲੰਮੇ ਕੱਟਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ, ਚਾਰੇ, ਮੱਕੀ ਵਗੈਰਾ ਸੁੱਕ ਰਹੇ ਹਨ। ਆਲੂਆਂ ਦੀ ਲਵਾਈ ਦਾ ਸੀਜਨ ਚੱਲ ਰਿਹਾ ਹੈ ਬਿਨਾਂ ਪਾਣੀ ਆਲੂਆਂ ਦੀ ਫ਼ਸਲ ਖਰਾਬ ਹੋ ਰਹੀ ਹੈ। ਗਰਮੀ ਕਾਰਨ ਹਰ ਵਰਗ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਜਗਾਉਣ ਲਈ ਪੁਰਖਾਲੀ ਗਰਿੱਡ ਦਾ ਦੌਰਾ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਬਿਜਲੀ ਦੇ ਕੱਟ ਇਸੇ ਤਰਾਂ ਲੱਗਦੇ ਰਹੇ ਤਾਂ ਕਿਸਾਨਾਂ ਵਲੋਂ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾਵੇਗਾ। ਅਜੈਬ ਸਿੰਘ ਸੈਣੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਸਰਕਾਰ ਨੂੰ ਮੰਡੀਆਂ ਵਿਚ ਪੁਖਤਾ ਪ੍ਰਬੰਧ ਕਰਕੇ ਝੋਨੇ ਦੀ ਖਰੀਦ ਜਲਦੀ ਸ਼ੁਰੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਨਾਂ ਹੋਣਾ ਪਵੇ ਅਤੇ ਕਣਕ ਦੀ ਫ਼ਸਲ ਦੀ ਬਿਜਾਈ ਸਮੇ ਤੇ ਹੋ ਸਕੇ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਅਤੇ ਯੂਰੀਆ ਖਾਦ ਵੀ ਸਮੇਂ ਸਿਰ ਮੁੱਹਈਆ ਕਰਾਈ ਜਾਵੇ। ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਪਰੋਕਤ ਮੰਗ ਵੱਲ ਧਿਆਨ ਦਿੱਤਾ ਜਾਵੇ। ਇਸ ਮੌਕੇ ਜਥੇਬੰਦੀ ਦੇ ਆਗੂ ਨੌਨਿਹਾਲ ਸਿੰਘ, ਬਹਾਦਰ ਸਿੰਘ ਸਰਪੰਚ ਸਿਆਸਤਪੁਰ, ਦੀਪਿੰਦਰ ਸਿੰਘ ਸਰਪੰਚ ਟੱਪਰੀਆਂ, ਜਗਰੂਪ ਸਿੰਘ ਕੁਦਸਪੁਰ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਭੇਟ ਕਰਨ ਮੌਕੇ ਪ੍ਰਬੰਧਕਾਂ ਦੇ ਨਾਲ ਵਿਧਾਇਕ ਦਿਨੇਸ਼ ਚੱਢਾ। ਛੋਟਾ ਫੂਲ... ਅਗਲੀ ਖ਼ਬਰ ਬੇਲਾ ਕਾਲਜ ਵਿਚ ਅਧਿਆਪਕ ਦਿਵਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਸਟਾਰ ਵਿਦਿਆਰਥੀ। ਬੇਲਾ ਕਾਲਜ ਨੇ ਮਨਾਇਆ ਰਾਸ਼ਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।