11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਭੇਟ ਕਰਨ ਮੌਕੇ ਪ੍ਰਬੰਧਕਾਂ ਦੇ ਨਾਲ ਵਿਧਾਇਕ ਦਿਨੇਸ਼ ਚੱਢਾ। ਛੋਟਾ ਫੂਲ ਤੇ ਬੜਾ ਫੂਲ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀਆਂ ਲੋਕ ਮਿਲਣੀਆਂ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਜਾਣਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਛੋਟਾ ਫੂਲ ਅਤੇ ਬੜਾ ਫੂਲ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈ ਮਾਮਲਿਆਂ ਸਬੰਧੀ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰਵਾਉਣ ਲਈ ਕਾਰਵਾਈ ਕੀਤੀ।

ਅਜੀਤ ਡੈਸਕ 11-09-2026
ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਜਾਣਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਛੋਟਾ ਫੂਲ ਅਤੇ ਬੜਾ ਫੂਲ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈ ਮਾਮਲਿਆਂ ਸਬੰਧੀ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰਵਾਉਣ ਲਈ ਕਾਰਵਾਈ ਕੀਤੀ। ਇਸ ਮੌਕੇ ਪਿੰਡ ਛੋਟਾ ਫੂਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਪਿੰਡ ਬੜਾ ਫੂਲ ਦੀ ਪੰਚਾਇਤ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਭੇਟ ਕੀਤੇ ਗਏ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪੰਚਾਇਤਾਂ ਨੂੰ ਲੋੜ ਅਨੁਸਾਰ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕ ਮਿਲਣੀ ਕਿਸੇ ਰਸਮੀ ਪ੍ਰੋਗਰਾਮ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਪਿੰਡ ਅਤੇ ਉਨ੍ਹਾਂ ਦੇ ਦਰਵਾਜ਼ੇ ‘ਤੇ ਸੁਣਨ ਦੀ ਇੱਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਲੈ ਕੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਸੰਭਵ ਮਾਮਲਿਆਂ ਦਾ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਵਲੋਂ ਪਿੰਡ ਪੱਧਰ ‘ਤੇ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਅਜੀਤ, ਜਲੰਧਰ 286 ਕੰਟਰੈਕਟ ਕਾਮਿਆਂ ਨੂੰ ਆਫ਼ਰ ਲੈਟਰ ਜਾਰੀ ਕਰਨ ਦੀ ਮੰਗ - ਜਥੇਬੰਦੀ ਵਲੋਂ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਪ੍ਰਸ਼ਾਸਨ ਅਤੇ ਪਾਵਰਕਾਮ ਵਿਭਾਗ ਧਿਆਨ ਦੇਵੇ - ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।