12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਾਬਾ ਸਾਹਿਬ ਦੀ ਪ੍ਰਤਿਮਾ ਦੇ ਅਪਮਾਨ ’ ਤੇ ਨੰਗਲ ’ ਚ ਰੋਸ , ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੱਖ-ਵੱਖ ਜਥੇਬੰਦੀਆਂ ਵਲੋਂ ਐੱਸ.ਡੀ.ਐੱਮ. ਨੰਗਲ ਨੂੰ ਮੰਗ-ਪੱਤਰ, ਦੋਸ਼ੀਆਂ ਨੂੰ ਜੇਲ੍ਹ ਭੇਜਣ ਦੀ ਮੰਗ

ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਦੇ ਅਪਮਾਨ ਦੀ ਘਟਨਾ ਨੂੰ ਲੈ ਕੇ ਨੰਗਲ ਵਿਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋਂ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਅਜੀਤ ਡੈਸਕ 12-09-2026
ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਦੇ ਅਪਮਾਨ ਦੀ ਘਟਨਾ ਨੂੰ ਲੈ ਕੇ ਨੰਗਲ ਵਿਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋਂ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਅੰਬੇਦਕਰ ਮਿਸ਼ਨ ਐਂਡ ਵੈੱਲਫੇਅਰ ਸੁਸਾਇਟੀ ਨੰਗਲ ਸਮੇਤ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ, ਮਹਾਂਰਿਸ਼ੀ ਵਾਲਮੀਕ ਸਭਾ ਅਤੇ ਐੱਸ.ਸੀ./ਬੀ.ਸੀ. ਫੈਡਰੇਸ਼ਨ ਨੰਗਲ ਦੇ ਨੁਮਾਇੰਦਿਆਂ ਵਲੋਂ ਐੱਸ.ਡੀ.ਐਮ. ਨੰਗਲ ਨੂੰ ਮੰਗ-ਪੱਤਰ ਸੌਂਪਿਆ ਗਿਆ। ਮੰਗ-ਪੱਤਰ ਵਿਚ ਜਥੇਬੰਦੀਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਦੇ ਅਪਮਾਨ ਦੀ ਘਟਨਾ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਅੱਜ ਨੰਗਲ ਸ਼ਹਿਰ ਵਿਚ ਰੋਸ ਪ੍ਰਗਟ ਕੀਤਾ ਗਿਆ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਦੋਸ਼ੀਆਂ ਨੂੰ ਜੇਲ੍ਹ ਭੇਜਣ ਦੇ ਨਾਲ-ਨਾਲ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ, ਤਾਂ ਜੋ ਭਵਿੱਖ ਵਿਚ ਕੋਈ ਵੀ ਵਿਅਕਤੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ। ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਨਾਲ ਸਬੰਧਿਤ ਪ੍ਰਤਿਮਾਵਾਂ ਅਤੇ ਯਾਦਗਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਪੰਮਾ ਅਤੇ ਹਰਪਾਲ ਸਿੰਘ ਸੀਨ, ਦੌਲਤ ਰਾਮ, ਕਾਂਗਰਸ ਐਸਸੀ ਸੈੱਲ ਦੇ ਚੇਅਰਮੈਨ ਸੁਰਿੰਦਰ ਪਾਲ ਸਿੰਘ ਰਾਕੇਸ਼ ਚੌਧਰੀ, ਅਸ਼ੋਕ ਕੁਮਾਰ, ਨਿਰਮਲਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਸਰਗਰਮ ਕਾਰਕੁੰਨ ਹਾਜ਼ਰ ਸਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਣੇ ਐਡਵੋਕੇਟ ਰਜਿੰਦਰ ਸਿੰਘ ਰਾਜੂ ਰਾਜੂ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨਾਂ ਨੇ 132 ਕੇ . ਵੀ . ਰੂਪਨਗਰ ਵਿਖੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।