13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਧਾਮ ਝਾਂਡੀਆਂ ਕਲਾਂ ਦਾ ਪ੍ਰਸਿੱਧ ਦੋ ਰੋਜ਼ਾ ਮਹਾਂ ਕੁਸ਼ਤੀ ਦੰਗਲ 14 ਅਤੇ 15 ਨੂੰ

ਨੂਰਪੁਰ ਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)-ਧਾਰਮਿਕਤਾ ਦੇ ਤੌਰ ’ਤੇ ਧਾਮ ਵਜੋਂ ਜਾਣੇ ਜਾਂਦੇ ਨੂਰਪੁਰ ਬੇਦੀ ਇਲਾਕੇ ਦੇ ਇਤਿਹਾਸਿਕ ਪਿੰਡ ਝਾਂਡੀਆਂ ਕਲਾਂ ਵਿਖੇ ਤਿੰਨ ਸਾਲ ਬਾਅਦ ਕਰਵਾਏ ਜਾਂਦੇ ਦੋ ਰੋਜ਼ਾ ਛਿੰਝ ਮੇਲਾ ਸਬੰਧੀ ਨਗਰ ਨਿਵਾਸੀਆਂ ਤੇ ਪੰਚਾਇਤ ਦਾ ਇੱਕ ਭਰਵਾਂ ਇਕੱਠ ਹੋਇਆ। ਜਿਸ ਵਿਚ ਛਿੰਝ ਮੇਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਛਿੰਝ ਮੇਲਾ 14 ਅਤੇ 15 ਸਤੰਬਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਅਜੀਤ ਡੈਸਕ 13-09-2026
ਨੂਰਪੁਰ ਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)-ਧਾਰਮਿਕਤਾ ਦੇ ਤੌਰ ’ਤੇ ਧਾਮ ਵਜੋਂ ਜਾਣੇ ਜਾਂਦੇ ਨੂਰਪੁਰ ਬੇਦੀ ਇਲਾਕੇ ਦੇ ਇਤਿਹਾਸਿਕ ਪਿੰਡ ਝਾਂਡੀਆਂ ਕਲਾਂ ਵਿਖੇ ਤਿੰਨ ਸਾਲ ਬਾਅਦ ਕਰਵਾਏ ਜਾਂਦੇ ਦੋ ਰੋਜ਼ਾ ਛਿੰਝ ਮੇਲਾ ਸਬੰਧੀ ਨਗਰ ਨਿਵਾਸੀਆਂ ਤੇ ਪੰਚਾਇਤ ਦਾ ਇੱਕ ਭਰਵਾਂ ਇਕੱਠ ਹੋਇਆ। ਜਿਸ ਵਿਚ ਛਿੰਝ ਮੇਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਛਿੰਝ ਮੇਲਾ 14 ਅਤੇ 15 ਸਤੰਬਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੰਚਾਇਤ ਤੇ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਕੁਸ਼ਤੀ ਦੰਗਲ ਲਈ ਜਿੱਥੇ ਪੰਚਾਇਤ ਅਤੇ ਪ੍ਰਬੰਧਕਾਂ ਵਲੋਂ ਵੱਖ-ਵੱਖ ਇਨਾਮੀ ਅਖਾੜਿਆਂ ਦੇ ਪਹਿਲਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਸਰਪੰਚ ਸੰਜੀਵ ਕੁਮਾਰ ਚੌਹਾਨ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਛਿੰਝ ਮੇਲੇ ‘ਚ ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪਹਿਲਵਾਨ ਮੁਲਕ ਦਹੀਆਂ ਅਤੇ ਕਲਵਾ ਗੁੱਜਰ ਵਿਚਕਾਰ ਹੋਵੇਗਾ। ਜਿਨ੍ਹਾਂ ਨੂੰ ਸਵਰਗੀ ਰਾਧੇ ਸ਼ਾਮ ਚੌਹਾਨ ਦੇ ਪਰਿਵਾਰ ਵਲੋਂ ਬੁਲਟ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜਦਕਿ ਦੂਜੀ ਝੰਡੀ ਦੀ ਕੁਸ਼ਤੀ ਲਈ ਮੁਕਾਬਲਾ ਪਹਿਲਵਾਨ ਗੁਰਜੀਤ ਮਕਰੋੜ ਅਤੇ ਮੁਕੇਸ਼ ਕੋਹਾਲੀ ਦੇ ਵਿਚਕਾਰ ਹੋਵੇਗਾ। ਜਿਨ੍ਹਾਂ ਨੂੰ ਪੰਚਾਇਤ ਵਲੋਂ ਨਗਦ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪਹਿਲਵਾਨਾਂ ਦੇ ਲਈ ਦੇਸੀ ਘਿਓ ਦਾ ਲੰਗਰ ਦੁਰਗਾ ਦਾਸ ਖੇਪੜ ਵਲੋਂ ਲਗਾਇਆ ਜਾਵੇਗਾ। ਇਕੱਠ ਦੌਰਾਨ ਮੇਲੇ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ‘ਤੇ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਟਾਰਲਾ ਵਿਖੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪਿੰਡ ਦੇ ਵਿਕਾਸ ਲਈ ਪੰਚਾਇਤ ਨੂੰ 5 ਲੱ... ਅਗਲੀ ਖ਼ਬਰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕਵਿਜ਼ ‘ ਮਾਇ ਭਾਰਤ ’ ਪੋਰਟਲ ’ ਤੇ ਲਾਈਵ ਜ਼ਿਲ੍ਹਾ ਯੁਵਾ ਅਧਿਕਾਰੀ ਅਸ਼ੀਸ਼ ਪਾਲ ਵਲੋਂ 15...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।