15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਾਬਾ ਕਰੋਲਗੜ੍ਹ ਦਾ ਪ੍ਰਸਿੱਧ ਸਾਲਾਨਾ ਜੋੜ ਮੇਲਾ 20 ਨੂੰ

ਨੂਰਪੁਰ ਬੇਦੀ, 14 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਧੰਨ-ਧੰਨ ਬਾਬਾ ਕਰੋਲਗੜ੍ਹ ਜੀ ਦਾ ਸਾਲਾਨਾ ਜੋੜ ਮੇਲਾ 20 ਸਤੰਬਰ ਦਿਨ ਐਤਵਾਰ ਨੂੰ ਬਾਬਾ ਕਰੋਲਗੜ੍ਹ ਸੇਵਾ ਸੋਸਾਇਟੀ ਘਾਹੀਮਾਜਰਾ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਰੋਲਗੜ੍ਹ ਸੇਵਾ ਸੋਸਾਇਟੀ ਘਾਹੀਮਾਜਰਾ ਦੇ ਪ੍ਰਧਾਨ ਸੁਰਿੰਦਰਪਾਲ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 15-09-2026
ਨੂਰਪੁਰ ਬੇਦੀ, 14 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਧੰਨ-ਧੰਨ ਬਾਬਾ ਕਰੋਲਗੜ੍ਹ ਜੀ ਦਾ ਸਾਲਾਨਾ ਜੋੜ ਮੇਲਾ 20 ਸਤੰਬਰ ਦਿਨ ਐਤਵਾਰ ਨੂੰ ਬਾਬਾ ਕਰੋਲਗੜ੍ਹ ਸੇਵਾ ਸੋਸਾਇਟੀ ਘਾਹੀਮਾਜਰਾ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਰੋਲਗੜ੍ਹ ਸੇਵਾ ਸੋਸਾਇਟੀ ਘਾਹੀਮਾਜਰਾ ਦੇ ਪ੍ਰਧਾਨ ਸੁਰਿੰਦਰਪਾਲ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਤੋਂ ਪਹਿਲਾਂ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਦਾ ਭੋਗ 19 ਸਤੰਬਰ ਨੂੰ ਪੰਡਿਤ ਅਚਾਰਿਆ ਸੁਨੀਲ ਵਸ਼ਿਸ਼ਟ ਵਲੋਂ ਪਾਇਆ ਜਾਵੇਗਾ। 20 ਸਤੰਬਰ ਨੂੰ ਸਾਲਾਨਾ ਜੋੜ ਮੇਲੇ ਮੌਕੇ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਵਿਸ਼ਾਲ ਸਭਿਆਚਾਰਕ ਮੇਲਾ ਕਰਵਾਇਆ ਜਾਵੇਗਾ। ਇਸ ਦੌਰਾਨ ਪ੍ਰਸਿੱਧ ਗਾਇਕ ਕੁਰਾਲਾ ਮਾਨ, ਬਲਕਾਰ ਅਣਖੀਲਾ ਅਤੇ ਮਨਜਿੰਦਰ ਗੁਲਸ਼ਨ ਦੀ ਜੋੜੀ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਪ੍ਰਬੰਧਕਾਂ ਵਲੋਂ ਮੇਲੇ ਵਿਚ ਆਉਣ ਵਾਲੀਆਂ ਸੰਗਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਸੁਰਿੰਦਰਪਾਲ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਵਿਚ ਪਹੁੰਚ ਕੇ ਬਾਬਾ ਜੀ ਦਾ ਸਰ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ। ਮੇਲੇ ਦੌਰਾਨ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸਫਲ ਬਣਾਉਣ ਲਈ ਸੇਵਾ ਸੋਸਾਇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਪਿੰਡ ਭਟੋਲੀ ਦੇ ਅਵਿਨਾਸ਼ ਕਰ ਰਹੇ ਹਨ ਨਿਵੇਕਲੀ ਸੇਵਾ ਸ਼ਮਸ਼ਾਨਘਾਟ ਅਤੇ ਇਸ਼ਨਾਨ ਘਾਟ ਦੀ ਸਫ਼ਾਈ ਮੇਰੇ ਲਈ ਇਬਾਦਤ-ਅਵਿਨਾਸ਼ ਅਗਲੀ ਖ਼ਬਰ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ - ਸੁਰਿੰਦਰ ਸਿੰਘ ਹਰੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।