19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਸਬੰਧੀ ਗੁਰਗੱਦੀ ਪ੍ਰੰਪਰਾ ਦੇ ਸੇਵਾਦਾਰਾਂ ਦੀ ਮੀਟਿੰਗ 20 ਨੂੰ

ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਚ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆਂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਇਸ ਸਾਲ 27,28 ਅਤੇ 29 ਸਤੰਬਰ ਨੂੰ ਮਨਾਏ ਜਾ ਰਹੇ ਅਵਤਾਰ ਦਿਵਸ ਮੌਕੇ ’ਤੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਸਮੁੱਚੇ ਸੇਵਾਦਾਰਾਂ ਦੀ ਅਹਿਮ ਮੀਟਿੰਗ ਗੁਰਗੱਦੀ ਪ੍ਰੰਪਰਾ ਦੇ ਆਸ਼ਰਮ ਕਾਸ਼ਪੁਰੀ ਧਾਮ ਝਾਂਡੀਆਂ ਕਲਾਂ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਮੁੱਚੇ ਵਿੰਗਾਂ ਦੀ ਮੀਟਿੰਗ ਬੁਲਾਈ ਗਈ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਸ਼ਾਲ ਸੰਤ ਸਮਾਗਮ ਨੂੰ ਸਚਾਰੂ ਰੂਪ ’ਚ ਚਲਾਉਣ ਲਈ ਅਤੇ ਸੇਵਾ ਕਰਨ ਲਈ ਵੱਖ ਵੱਖ ਵਿੰਗਾਂ ’ਚ ਵੰਡਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਅਤੇ ਸੰਤ ਸਮਾਗਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।

ਅਜੀਤ ਡੈਸਕ 19-09-2026
ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਚ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆਂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਇਸ ਸਾਲ 27,28 ਅਤੇ 29 ਸਤੰਬਰ ਨੂੰ ਮਨਾਏ ਜਾ ਰਹੇ ਅਵਤਾਰ ਦਿਵਸ ਮੌਕੇ ’ਤੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਸਮੁੱਚੇ ਸੇਵਾਦਾਰਾਂ ਦੀ ਅਹਿਮ ਮੀਟਿੰਗ ਗੁਰਗੱਦੀ ਪ੍ਰੰਪਰਾ ਦੇ ਆਸ਼ਰਮ ਕਾਸ਼ਪੁਰੀ ਧਾਮ ਝਾਂਡੀਆਂ ਕਲਾਂ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਮੁੱਚੇ ਵਿੰਗਾਂ ਦੀ ਮੀਟਿੰਗ ਬੁਲਾਈ ਗਈ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਸ਼ਾਲ ਸੰਤ ਸਮਾਗਮ ਨੂੰ ਸਚਾਰੂ ਰੂਪ ’ਚ ਚਲਾਉਣ ਲਈ ਅਤੇ ਸੇਵਾ ਕਰਨ ਲਈ ਵੱਖ ਵੱਖ ਵਿੰਗਾਂ ’ਚ ਵੰਡਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਅਤੇ ਸੰਤ ਸਮਾਗਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਗੁਰਗੱਦੀ ਪ੍ਰੰਪਰਾ ਦੇ ਸਮੁੱਚੇ ਸੇਵਾਦਾਰਾਂ ਨੂੰ ਸਨਿਮਰ ਬੇਨਤੀ ਕੀਤੀ ਕਿ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ ਦੀ ਖੇਚਲ ਕੀਤੀ ਜਾਵੇ।
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਚੰਦਪੁਰ ਤੇ ਬੁਲਾਵਲਪੁਰ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਵਲੋਂ 6 ਲੱਖ ਦੀ ਗਰਾਂਟ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।