20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਦੀ ਟੀਮ ਨੇ ਪਿੰਡ ਝਾਂਗੜੀਆਂ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ

ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)- ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਵੰਡਣ ਲਈ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਤਹਿਤ ਉਨਾਂ ਦੀ ਟੀਮ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਨਿਰੰਤਰ ਖੇਡਾਂ ਦਾ ਸਮਾਨ ਵੰਡਿਆ ਜਾ ਰਿਹਾ ਹੈ।

ਪਿੰਡ ਝਾਂਗੜੀਆਂ ਵਿਖੇ ਖਿਡਾਰੀਆਂ ਨੂੰ ਜਰਸੀਆਂ ਅਤੇ ਕਿੱਟਾਂ ਵੰਡਦੇ ਹੋਏ ਪੰਜਾਬ ਪ੍ਰਧਾਨ ਕਮਲ ਚੌਹਾਨ ਦੀ ਟੀਮ ਦੇ ਆਗੂ ਓਂਕਾਰ ਚੌਹਾਨ। ਤਸਵੀਰ: ਵਿੰਦਰਪਾਲ ਝਾਂਡੀਆਂ 20-09-2026
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)- ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਵੰਡਣ ਲਈ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਤਹਿਤ ਉਨਾਂ ਦੀ ਟੀਮ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਨਿਰੰਤਰ ਖੇਡਾਂ ਦਾ ਸਮਾਨ ਵੰਡਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਝਾਂਗੜੀਆਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਜਰਸੀਆਂ, ਬੈਟ ਅਤੇ ਗੇਂਦਾ ਦੇ ਨਾਲ ਹੋਰ ਲੋੜੀਂਦੀ ਖੇਡ ਸਮੱਗਰੀ ਵੰਡੀ। ਇਸ ਮੌਕੇ ’ਤੇ ਉਨਾਂ ਦੀ ਟੀਮ ਦੇ ਆਗੂ ਓਂਕਾਰ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜੀ ਤੇਜ਼ੀ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵ ਹੇਠ ਆ ਰਹੀ ਹੈ, ਜੋ ਕਿ ਪੰਜਾਬ ਦੇ ਭਵਿੱਖ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਨੌਜਵਾਨਾਂ ਦਾ ਰੁਝਾਨ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਵਧਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਨੌਜਵਾਨ ਤੇ ਹੋਰ ਹਾਜ਼ਰ ਸਨ|
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡ ਪੜ੍ਹੀ ਵਿਖੇ ਭਰੂਣ ਹੱਤਿਆ ਅਤੇ ਡੇਂਗੂ ਮਲੇਰੀਆ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਹੁਸੈਨਪੁਰ ਦੇ ਵਿਕਾਸ ਲਈ ਵਿਧਾਇਕ ਚੱਢਾ ਵਲੋਂ 10 ਲੱਖ ਦੀ ਗ੍ਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।