21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਕਲਾਧਾਰੀ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਭਾਵਨਾ ਨਾਲ ਕੀਤੀ ਸ਼ਮੂਲੀਅਤ , ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਬਾਬਾ ਕਲਾਧਾਰੀ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਅਤੇ ਭਾਵਨਾ ਨਾਲ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਬਾਬਾ ਕਲਾਧਾਰੀ ਮੰਦਰ ਵਿਖੇ ਬਾਬਾ ਸ੍ਰੀਚੰਦ ਜੀ ਨੂੰ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। 21-09-2026
ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਬਾਬਾ ਕਲਾਧਾਰੀ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਅਤੇ ਭਾਵਨਾ ਨਾਲ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਲਈ ਦਿੱਤੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ ਸਮੁੱਚਾ ਜੀਵਨ ਤਿਆਗ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਆਪਣੀ ਵਿਚਾਰਧਾਰਾ ਅਤੇ ਜੀਵਨ ਰਾਹੀਂ ਲੋਕਾਂ ਨੂੰ ਸਾਦਗੀ, ਸੰਜਮ, ਸੇਵਾ ਅਤੇ ਅਧਿਆਤਮਿਕਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਰਸਤਾ ਅੱਜ ਵੀ ਸਮਾਜ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜਿਆਂ ਤੋਂ ਪ੍ਰੇਰਣਾ ਲੈਂਦਿਆਂ ਸਾਨੂੰ ਆਪਣਾ ਜੀਵਨ ਲੋਕ ਸੇਵਾ ਅਤੇ ਸਮਾਜ ਦੀ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਵਰਗੇ ਪਵਿੱਤਰ ਸਮਾਗਮ ਸਾਡੀ ਧਾਰਮਿਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ : ਵਿਧਾਇਕ ਚੱਢਾ ਨਲਹੋਟੀ ਉੱਪ... ਅਗਲੀ ਖ਼ਬਰ ਆਰਬੀਯੂ ਵਿਖੇ ‘ਜਨ ਪਰੀਕਸ਼ਾ ਸੰਵਾਦ’ ਦੌਰਾਨ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰਾਂ ’ਤੇ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।