ਬਾਬਾ ਸ੍ਰੀਚੰਦ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ-ਹਰਜੋਤ ਬੈਂਸ ਬਾਲਕ ਰੂਪੀ ਮੰਦਰ ਡੁਕਲੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ
ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਬਾਲਕ ਰੂਪੀ ਮੰਦਿਰ ਡੁਕਲੀ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਬਾਲਕ ਰੂਪੀ ਮੰਦਰ ਡੁਕਲੀ ਵਿਖੇ ਧਾਰਮਿਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਕਰਦੇ ਹੋਏ ਮੰਦਿਰ ਦੇ ਸੰਚਾਲਕ ਬਾਬਾ ਹਿੰਮਤਾ ਦਾਸ ਅਤੇ ਸੰਗਤ।
22-09-2026