23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਕਰਨ ਦੇ ਆਦੀ 5 ਨੌਜਵਾਨਾਂ ’ ਤੇ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਪੁਲਿਸ ਵਲੋਂ 5 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐੱਨ. ਡੀ.

ਅਜੀਤ ਡੈਸਕ 23-09-2026
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਪੁਲਿਸ ਵਲੋਂ 5 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸ੍ਰੀ ਚਮਕੌਰ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਭੂਰੜੇ ਚੌਂਕ ਤੋਂ ਗਾਂਧੀ ਚੌਂਕ ਵੱਲ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਪਾਰਟੀ ਰਾਮ-ਲੀਲ੍ਹਾ ਗਰਾਊਂਡ ਪਾਸ ਪੁੱਜੀ ਤਾਂ ਉੱਥੇ 5 ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਗੱਡੀ ਨੂੰ ਦੇਖ ਕੇ ਜਦੋਂ ਉਹ ਮੌਕੇ ਤੋਂ ਖਿਸਕਣ ਲੱਗੇ ਤਾਂ ਪੁਲਿਸ ਟੀਮ ਨੇ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਸਨਾਖਤ ਰਾਹੁਲ, ਸ਼ਾਕਾ, ਸੰਨੀ, ਬਬਲੂ ਅਤੇ ਜਤਿੰਦਰ ਸਿੰਘ ਵਜੋਂ ਹੋਈ। ਪੁੱਛਗਿੱਛ ਦੌਰਾਨ ਨੌਜਵਾਨਾਂ ਨੇ ਮੰਨਿਆ ਕਿ ਉਹ ਨਸ਼ਾ ਕਰਨ ਦੇ ਆਦੀ ਹਨ। ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਟੀਮ ਵਲੋਂ ਇੱਥੋਂ ਦੇ ਸਰਕਾਰੀ ਹਸਪਤਾਲ ਇਨ੍ਹਾਂ ਦਾ ਡੋਪ ਟੈੱਸਟ ਕਰਵਾਇਆ ਗਿਆ। ਡੋਪ ਟੈੱਸਟ ਰਿਪੋਰਟ ਵਿਚ ਇਹ ਸਾਰੇ ਨੌਜਵਾਨਾਂ ਦੀ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪ੍ਰਸ਼ਾਸਨ ਅਤੇ ਵਪਾਰੀ ਵਰਗ ਦਰਮਿਆਨ ਬਿਹਤਰ ਤਾਲਮੇਲ ਸ਼ਹਿਰ ਦੇ ਵਿਕਾਸ ਨੂੰ ਕਰ ਸਕਦਾ ਗਤੀ ਪ੍ਰਦਾਨ - ਡੀ . ਸੀ . ਅਗਲੀ ਖ਼ਬਰ ਨੰਗਲ ਵਾਸੀਆਂ ਨੂੰ ਮਿਲੇਗਾ ਸ਼ੁੱਧ ਸਤਲੁਜ ਦਾ ਪਾਣੀ 11, 12 ਤੇ 13 ਵਾਰਡਾਂ ’ਚ ਛੇ ਮਹੀਨਿਆਂ ’ਚ 24 ਘੰਟੇ ਪਾਣੀ ਦਾ ਟੀਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।