23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਡਾ. ਵਿਵੇਕ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.

ਹੈਲਥ ਵਰਕਰ ਦਰਸ਼ਨ ਸਿੰਘ ਚਾਹਲ ਡੇਂਗੂ ਦਾ ਲਾਰਵਾ ਚੈੱਕ ਕਰਦੇ ਹੋਏ। ਤਸਵੀਰ: ਵਿੰਦਰਪਾਲ ਝਾਂਡੀਆਂ 23-09-2026
ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਡਾ. ਵਿਵੇਕ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ. ਹਰਪ੍ਰੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਨੂਰਪੁਰ ਬੇਦੀ ਦੀ ਅਗਵਾਈ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਝਾਂਡੀਆਂ ਵਲੋਂ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਜਾਗਰੂਕਤਾਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਦਰਸ਼ਨ ਸਿੰਘ ਚਾਹਲ ਹੈਲਥ ਵਰਕਰ ਨੇ ਕਿਹਾ ਕਿ ਡੇਂਗੂ ਅਜਿਹੀ ਬਿਮਾਰੀ ਹੈ, ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਆਮ ਤੌਰ ’ਤੇ ਦਿਨ ਦੇ ਸਮੇਂ ਕੱਟਦਾ ਹੈ ਅਤੇ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਡੇਂਗੂ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿਚ ਦਰਦ, ਮਤਲੀ, ਉਲਟੀ ਅਤੇ ਚਮੜੀ ’ਤੇ ਲਾਲ ਧੱਫੜ ਆਦਿ ਸ਼ਾਮਿਲ ਹਨ। ਅਜਿਹੇ ਲੱਛਣ ਹੋਣ ’ਤੇ ਮਰੀਜ਼ ਨੂੰ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਟਾਇਰਾਂ, ਕਬਾੜ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤੂਆਂ ਦੀ ਨਿਯਮਤ ਸਫਾਈ ਕੀਤੀ ਜਾਵੇ। ਕੂਲਰਾਂ ਦਾ ਪਾਣੀ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਬਦਲਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਜਨਤਕ ਥਾਵਾਂ ’ਤੇ ਲਾਰਵਾ ਚੈਕਿੰਗ, ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਡੇਂਗੂ ਤੋਂ ਬਚਾਅ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਹਰ ਵਿਅਕਤੀ ਆਪਣੇ ਘਰ ਅਤੇ ਆਲੇ-ਦੁਆਲੇ ਸਫ਼ਾਈ ਰੱਖ ਕੇ ਅਤੇ ਪਾਣੀ ਖੜ੍ਹਾ ਹੋਣ ਤੋਂ ਰੋਕ ਕੇ ਡੇਂਗੂ ਦੀ ਰੋਕਥਾਮ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ। ਇਸ ਮੌਕੇ ਤੇ ਏ.ਐਨ.ਐਮ ਨੀਰੂ ਦੇਵੀ, ਪਰਮਜੀਤ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਖਤਗੜ੍ਹ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਲਈ ਤਿਆਰੀਆਂ ਮੁਕੰਮਲ , ਮੱਥਾ ਟੇਕਣ ਉਪਰੰਤ ਦੰਗਲ ਦੀ ਹੋਈ ਰਸਮੀ ਸ਼ੁਰੂਆਤ ਅਗਲੀ ਖ਼ਬਰ ਚਤਾਮਲੀ ਵਿਖੇ 5 ਅਕਤੂਬਰ ਤੋਂ ਸ਼ੁਰੂ ਹੋਵੇਗਾ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।