23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਯਾਦਗਾਰੀ ਹੋ ਨਿੱਬੜਿਆ ਸਾਲਾਨਾ ਇਨਾਮ ਵੰਡ ਅਤੇ ਗੁਰਮਤਿ ਸਮਾਗਮ ਕਥਾ ਵਾਚਕ ਸਰਬਜੀਤ ਸਿੰਘ ਧੂੰਦਾ ਨੇ ਗੁਰਮਤਿ ਵਿਚਾਰਾਂ ਨਾਲ ਜੋੜਿਆ

ਘਨੌਲੀ, 22 ਸਤੰਬਰ (ਜਸਵੀਰ ਸਿੰਘ)-ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਕਰਵਾਇਆ ਗਿਆ। ਘਨੌਲੀ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਸੰਸਥਾ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਰਜਿ: ਘਨੌਲੀ ਵਲੋਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਧੁੰਦਾ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰ ਰਾਹੀਂ ਗੁਰੂ ਸਾਹਿਬਾਨ ਦੀ ਸਿੱਖਿਆ ਨਾਲ ਜੋੜਿਆ।

ਅਜੀਤ ਡੈਸਕ 23-09-2026
ਘਨੌਲੀ, 22 ਸਤੰਬਰ (ਜਸਵੀਰ ਸਿੰਘ)-ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਕਰਵਾਇਆ ਗਿਆ। ਘਨੌਲੀ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਸੰਸਥਾ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਰਜਿ: ਘਨੌਲੀ ਵਲੋਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਧੁੰਦਾ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰ ਰਾਹੀਂ ਗੁਰੂ ਸਾਹਿਬਾਨ ਦੀ ਸਿੱਖਿਆ ਨਾਲ ਜੋੜਿਆ। ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਪ੍ਰਦੀਪ ਸਿੰਘ ਅਤੇ ਚੇਅਰਮੈਨ ਗੁਰਮੁਖ ਸਿੰਘ ਨੇ ਦੱਸਿਆ ਕਿ ਪਿਛਲੇ ਅਪ੍ਰੈਲ ਤੋਂ ਪਿੰਡਾਂ ਵਿਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਜਾ ਰਹੀਆਂ ਸਨ। ਜੁਲਾਈ ਮਹੀਨੇ ਵਿਚ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ ਪ੍ਰੀਖਿਆ ਵਿਚ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਗ੍ਰੇਡ ਵਾਈਜ਼ ਇਨਾਮ ਦਿੱਤੇ ਗਏ ਉਨ੍ਹਾਂ ਦੱਸਿਆ ਮੈਰਿਟ ਵਿਚ 4 ਬੱਚੇ ਗ੍ਰੇਡ ਏ ਵਿਚ 30 ਬੱਚੇ ਗਰੇਡ ਬੀ ਵਿਚ 40 ਅਤੇ ਗ੍ਰੇਡ ਸੀ ਵਿਚ 44 ਬੱਚਿਆਂ ਨੇ ਇਨਾਮ ਪ੍ਰਾਪਤ ਕੀਤੇ , ਨਾਲ ਹੀ ਗਰੇਡ ਡੀ ਅਤੇ ਗ੍ਰੇਡ ਈ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਕੁੱਲ 700 ਦੇ ਕਰੀਬ ਬੱਚਿਆਂ ਨੇ ਪ੍ਰੀਖਿਆ ਵਿਚ ਭਾਗ ਲਿਆ ਅਤੇ ਇਨਾਮ ਪ੍ਰਾਪਤ ਕੀਤੇ। ਉਨ੍ਹਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਭਾਈ ਅਰਮਾਨ ਦੀਪ ਸਿੰਘ ਅਤੇ ਭਾਈ ਸੁਰਮਖ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਸਿਮਰਨ ਕੌਰ ਅਲੀਪੁਰ ਅਤੇ ਸਾਹਿਬਲੀਨ ਕੌਰ ਬਹਾਦੁਰਪੁਰ ਵਲੋਂ ਸਟੇਜ ਸੈਕਟਰੀ ਦੀ ਸੇਵਾ ਨਿਭਾਈ ਗਈ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਸੰਸਥਾ ਦੇ ਮੈਂਬਰ ਰਜਿੰਦਰ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਮੋਹਨ ਸਿੰਘ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਭੂਰਾ, ਜਗਜੀਤ ਸਿੰਘ, ਸਤਵਿੰਦਰ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ, ਰਜਿੰਦਰ ਸਿੰਘ ਰਤਨਪੁਰਾ, ਸਤਨਾਮ ਸਿੰਘ ਕੰਗਣਵਾਲ, ਮਹਿੰਦਰ ਸਿੰਘ ਢਾਂਗ ਅਤੇ ਸੁਰਮਖ ਸਿੰਘ ਦਬੋਟਾ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਪਿੰਡ ਝਾਂਡੀਆਂ ਕਲਾਂ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ ਤੇ ਭੰਡਾਰਾ ਅਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਦੇ ਸਾਹਮਣੇ ‘ ਕਲੰਕ ’ ਬਣੀ ਪੁਰਾਣੇ ਸਿਟੀ ਥਾਣੇ ਦੀ ਖੰਡਰ ਇਮਾਰਤ ਸ਼ਹਿਰ ਦੇ ਵਿਚਕਾਰ ਗੰਦਗੀ ਦਾ ਡੰਪ ਬਣੀ ਇਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।