24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਿਆਂ ’ ਤੇ ਘਿਰੀ ‘ ਆਪ ’ ਸਰਕਾਰ ਨੂੰ ਲੋਕਾਂ ਨੇ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਰਾਹੀਂ ਦਿੱਤਾ ਜਵਾਬ - ਡਾ . ਸੁਭਾਸ਼ ਸ਼ਰਮਾ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਵਲੋਂ ਸੂਬੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਯਾਤਰਾ ਦੇ ਨੰਗਲ ਵਿਖੇ ਪਹੁੰਚਣ ਤੋਂ ਪਹਿਲਾਂ ਅੱਜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਨੰਗਲ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਭਰ ਵਿਚ ਮਿਲ ਰਿਹਾ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਨਸ਼ਿਆਂ ਦਾ ਮੁੱਦਾ ਹੁਣ ਲੋਕਾਂ ਦੀ ਵੱਡੀ ਚਿੰਤਾ ਬਣ ਚੁੱਕਾ ਹੈ।

ਅਜੀਤ ਡੈਸਕ 24-09-2026
ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਵਲੋਂ ਸੂਬੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਯਾਤਰਾ ਦੇ ਨੰਗਲ ਵਿਖੇ ਪਹੁੰਚਣ ਤੋਂ ਪਹਿਲਾਂ ਅੱਜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਨੰਗਲ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਭਰ ਵਿਚ ਮਿਲ ਰਿਹਾ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਨਸ਼ਿਆਂ ਦਾ ਮੁੱਦਾ ਹੁਣ ਲੋਕਾਂ ਦੀ ਵੱਡੀ ਚਿੰਤਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਯਾਤਰਾ ਦਾ ਵਿਰੋਧ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਨੇ ਕਾਲੀਆਂ ਝੰਡੀਆਂ ਦੀ ਥਾਂ ਯਾਤਰਾ ਨਾਲ ਜੁੜ ਕੇ ਆਪਣਾ ਜਵਾਬ ਦਿੱਤਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਭਾਜਪਾ ਵਲੋਂ ਚਲਾਈ ਜਾ ਰਹੀ ਇਹ ਮੁਹਿੰਮ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਰਹੀ ਹੈ ਅਤੇ ਰੋਜ਼ਾਨਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਇਸ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਸਮੇਤ ਵੱਖ-ਵੱਖ ਥਾਵਾਂ ’ਤੇ ਹੋ ਰਹੇ ਇਕੱਠਾਂ ਤੋਂ ਸਪਸ਼ਟ ਹੈ ਕਿ ਪੰਜਾਬੀ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਨ ਪ੍ਰਤੀਨਿਧ ਡਾ. ਪਰਮਿੰਦਰ ਸ਼ਰਮਾ, ਮੰਡਲ ਪ੍ਰਧਾਨ ਰਣਜੀਤ ਲੱਕੀ, ਸਤਬੀਰ ਰਾਣਾ, ਸੁਨੀਲ ਸ਼ੁਕਲਾ ਅਤੇ ਸਾਬਕਾ ਮੰਡਲ ਪ੍ਰਧਾਨ ਰਾਜੇਸ਼ ਚੌਧਰੀ, ਗੋਵਰਧਨ ਸੋਨੀ ਜੀੜੀ, ਕੰਵਰ ਪੋਸਵਾਲ, ਡਾ. ਜੀਵਨ ਚੌਧਰੀ, ਜਰਨੈਲ ਚੌਧਰੀ, ਸੁਸ਼ੀਲ ਚੋਪੜਾ, ਮਹੇਸ਼ ਕਾਲੀਆ, ਤਿਲਕ ਰਾਜ ਲੱਕੀ, ਮਨ ਕਿਰਨ ਵਰਮਾ, ਠੇਕੇਦਾਰ ਹਰਮਨਜੀਤ ਸਿੰਘ ਪ੍ਰਿੰਸ, ਮੁਕੇਸ਼ ਨੱਢਾ, ਬਾਬੂ ਅਨਿਲ ਸ਼ਰਮਾ, ਵਿਵੇਕ ਸ਼ਰਮਾ, ਜਰਨੈਲ ਸਿੰਘ ਚੌਧਰੀ, ਅਜੇ ਮਹਿੰਦਲੀ ਤੇ ਸੁਭਾਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੋਟਲਾ ਨਿਹੰਗ ’ਚ ਨੌਜਵਾਨ ਦੀ ਮੌਤ.... ਅਗਲੀ ਖ਼ਬਰ ਪਿੰਡ ਖੇੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਚੱਢਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।