24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ੍ਰੀ ਚਮਕੌਰ ਸਾਹਿਬ ਪੁੱਜੀ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸ੍ਰੀ ਚਮਕੌਰ ਸਾਹਿਬ ਪੁੱਜੀ, ਜਿਸ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਰਣਜੀਤ ਸਿੰਘ ਗਿੱਲ ਇੰਚਾਰਜ ਭਾਜਪਾ ਜ਼ਿਲ੍ਹਾ ਰੂਪਨਗਰ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਨ੍ਹਾਂ ਆਗੂਆਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਅਜੀਤ ਡੈਸਕ 24-09-2026
ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸ੍ਰੀ ਚਮਕੌਰ ਸਾਹਿਬ ਪੁੱਜੀ, ਜਿਸ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਰਣਜੀਤ ਸਿੰਘ ਗਿੱਲ ਇੰਚਾਰਜ ਭਾਜਪਾ ਜ਼ਿਲ੍ਹਾ ਰੂਪਨਗਰ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਨ੍ਹਾਂ ਆਗੂਆਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਸਮੂਹ ਆਗੂ ਇੱਥੋਂ ਦੇ ਕਮਲ ਪੈਲਸ ਵਿਚ ਪੁੱਜੇ ਜਿੱਥੇ ਪਾਰਟੀ ਵਲੋਂ ਕੀਤੀ ਰੈਲੀ ਦੌਰਾਨ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਧੂ ਨੇ ਕਿਹਾ ਕਿ ਅੱਜ ਨਸ਼ਿਆਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ, ਇੱਥੋਂ ਦੇ ਤੱਥ ਹੈਰਾਨੀ ਜਨਕ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਰੋਜ਼ਾਨਾ ਹੋ ਰਹੀਆਂ ਮੌਤਾਂ ਨੇ ਹੱਸਦੇ ਵੱਸਦੇ ਪੰਜਾਬ ਨੂੰ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਬਚਾਈਏ। ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਾਲਾਇਕੀ ਅਤੇ ਖੁੱਲੇ੍ਹਆਮ ਵਿੱਕ ਰਹੇ ਨਸ਼ਿਆਂ ਕਾਰਨ ਕਈ ਘਰਾਂ ਦੇ ਇਕਲੌਤੇ ਚਿਰਾਗ਼ ਬੁੱਝ ਚੁੱਕੇ ਹਨ,ਹਾਲਾਤ ਇਹ ਹਨ, ਕਿ ਇਕੱਲੇ ਜ਼ਿਲ੍ਹਾ ਰੂਪਨਗਰ ਵਿਚ ਹੀ ਰੋਜ਼ਾਨਾ 30 ਹਜ਼ਾਰ ਨੌਜਵਾਨ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਲਈ ਓਟ ਸੈਂਟਰਾਂ ਵਿਚ ਪੁੱਜ ਰਹੇ ਹਨ,ਇਹ ਆਂਕੜੇ ਦਿਲ ਕੰਬਾਊ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਯਾਤਰਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਯਾਤਰਾ ਨੂੰ ਮਿਲੀ ਸਫਲਤਾ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਅੱਜ ਨਸ਼ਿਆਂ ਕਾਰਨ ਪਿੰਡਾਂ ਵਿਚ ਵਿਛ ਰਹੇ ਸੱਥਰਾਂ ਤੋਂ ਕਾਫ਼ੀ ਪ੍ਰੇਸ਼ਾਨ ਅਤੇ ਡਰੇ ਹੋਏ ਹਨ ਤੇ ਉਹ ਕਾਂਗਰਸ ਅਤੇ ਆਪ ਜਿਹੀਆਂ ਸਰਕਾਰਾਂ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ। ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਵੀ ਪੰਜਾਬ ਬਚਾਉਣ ਲਈ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਰਿਟਾ ਇਨਕਮ ਟੈਕਸ ਅਧਿਕਾਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾਂ, ਮੇਜਰ ਅੰਜੂ ਬਾਲਾ ਸਿੰਘ, ਅਮਨਪ੍ਰੀਤ ਕੌਰ ਰਾਏ, ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੇਸ਼ ਕੁਮਾਰ ਗੋਇਲ, ਸਾਬਕਾ ਚੇਅਰਮੈਨ ਰਾਕੇਸ਼ ਕੁਮਾਰ ਗੋਇਲ, ਡਾ: ਜਤਿੰਦਰਪਾਲ ਸਿੰਘ ਨੰਨੂਆਂ, ਗੁਰਪ੍ਰੀਤ ਸਿੰਘ ਭੂਰੜੇ, ਮੈਡਮ ਮੀਨੂ, ਪਵਿੱਤਰ ਸਿੰਘ ਬਰਸਾਲਪੁਰ, ਇੰਦਰ ਇਕਬਾਲ ਸਿੰਘ ਅਟਵਾਲ, ਰਾਕੇਸ਼ ਸ਼ਰਮਾ, ਮਦਨ ਸ਼ੋਕੀ, ਨਿਪੁਲ ਸੋਨੀ, ਵਿਸ਼ਾ ਸਹਿਦੇਵ, ਕਾਰਤਿਕ ਰਾਣਾ, ਨਵਰੀਤ ਕਪੂਰ, ਮਹੇਸ਼ ਸ਼ਰਮਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤਖ਼ਤਗੜ੍ਹ ਜ਼ੋਨ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਅੱਜ ਤੋਂ ਅਗਲੀ ਖ਼ਬਰ ਸਮਾਗਮ ਦੇ ਦੂਜੇ ਦਿਨ ਮੁਫ਼ਤ ਵਿਸ਼ਾਲ ਮੈਗਾ ਮੈਡੀਕਲ ਤੇ ਖ਼ੂਨਦਾਨ ਕੈਂਪ ਲੱਗਣਗੇ , 29 ਨੂੰ ਅਮ੍ਰਿੰਤ ਵੇਲੇ ਸਜੇਗੀ ਵਿਸ਼ਾਲ ਸ਼ੋਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।