24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਤਖ਼ਤਗੜ੍ਹ ਜ਼ੋਨ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਅੱਜ ਤੋਂ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਤਖ਼ਤਗੜ੍ਹ ਜ਼ੋਨ ਦੀ ਦੋ ਰੋਜ਼ਾ ਐਥਲੈਟਿਕਸ ਮੀਟ 24 ਅਤੇ 25 ਸਤੰਬਰ ਨੂੰ ਡੀ. ਏ.

ਅਜੀਤ ਡੈਸਕ 24-09-2026
ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਤਖ਼ਤਗੜ੍ਹ ਜ਼ੋਨ ਦੀ ਦੋ ਰੋਜ਼ਾ ਐਥਲੈਟਿਕਸ ਮੀਟ 24 ਅਤੇ 25 ਸਤੰਬਰ ਨੂੰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੋਨਲ ਪ੍ਰਧਾਨ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੀਟ ਦੌਰਾਨ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਵਿਦਿਆਰਥੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ 25 ਸਤੰਬਰ ਨੂੰ ਮੁੰਡਿਆਂ ਦੇ ਮੁਕਾਬਲੇ ਹੋਣਗੇ। ਜ਼ੋਨ ਅਧੀਨ ਵੱਖ-ਵੱਖ ਸਕੂਲਾਂ ਤੋਂ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਐਥਲੈਟਿਕਸ ਮੀਟ ਦੇ ਓਵਰਆਲ ਇੰਚਾਰਜ ਪ੍ਰਿੰਸੀਪਲ ਹਰਦੀਪ ਸਿੰਘ, ਡੀ. ਏ. ਵੀ. ਸਕੂਲ ਤਖ਼ਤਗੜ੍ਹ ਹੋਣਗੇ ਜਿਹਨਾਂ ਵਲੋ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜ਼ੋਨਲ ਪ੍ਰਬੰਧਕਾਂ ਨੇ ਸਮੂਹ ਸਕੂਲਾਂ ਦੇ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਐਥਲੈਟਿਕਸ ਮੀਟ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਦਿਲ ਦੇ ਆਪ੍ਰੇਸ਼ਨ ਤੋਂ ਬਾਅਦ ਜੀਤ ਰਾਮ ਸ਼ਰਮਾ ਦਾ ਹਾਲ ਜਾਣਨ ਲਈ ਮੰਤਰੀ ਹਰਜੋਤ ਬੈਂਸ ਘਰ ਪਹੁੰਚੇ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ੍ਰੀ ਚਮਕੌਰ ਸਾਹਿਬ ਪੁੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।