24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਿਲ ਦੇ ਆਪ੍ਰੇਸ਼ਨ ਤੋਂ ਬਾਅਦ ਜੀਤ ਰਾਮ ਸ਼ਰਮਾ ਦਾ ਹਾਲ ਜਾਣਨ ਲਈ ਮੰਤਰੀ ਹਰਜੋਤ ਬੈਂਸ ਘਰ ਪਹੁੰਚੇ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਅੱਡਾ ਮਾਰਕੀਟ ਦੇ ਪ੍ਰਸਿੱਧ ਵਪਾਰੀ ਅਤੇ ਸ਼ਰਮਾ ਮੈਡੀਕਲ ਸਟੋਰ ਦੇ ਮਾਲਕ ਜੀਤ ਰਾਮ ਸ਼ਰਮਾ ਦਾ ਪਿਛਲੇ ਦਿਨੀਂ ਦਿਲ ਦਾ ਆਪੇ੍ਰਸ਼ਨ ਹੋਣ ਉਪਰੰਤ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਮੰਤਰੀ ਬੈਂਸ ਨੇ ਜੀਤ ਰਾਮ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 24-09-2026
ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਅੱਡਾ ਮਾਰਕੀਟ ਦੇ ਪ੍ਰਸਿੱਧ ਵਪਾਰੀ ਅਤੇ ਸ਼ਰਮਾ ਮੈਡੀਕਲ ਸਟੋਰ ਦੇ ਮਾਲਕ ਜੀਤ ਰਾਮ ਸ਼ਰਮਾ ਦਾ ਪਿਛਲੇ ਦਿਨੀਂ ਦਿਲ ਦਾ ਆਪੇ੍ਰਸ਼ਨ ਹੋਣ ਉਪਰੰਤ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਮੰਤਰੀ ਬੈਂਸ ਨੇ ਜੀਤ ਰਾਮ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੰਤਰੀ ਬੈਂਸ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਜੀਤ ਰਾਮ ਸ਼ਰਮਾ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਮੁੜ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸਰਗਰਮ ਹੋਣ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੇ ਔਖੇ ਸਮੇਂ ਵਿਚ ਉਸ ਦਾ ਹਾਲ-ਚਾਲ ਪੁੱਛਣਾ ਅਤੇ ਪਰਿਵਾਰ ਨਾਲ ਖੜ੍ਹਨਾ ਮਨੁੱਖੀ ਸਾਂਝ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਨਿਸ਼ਾਨੀ ਹੈ। ਪਰਿਵਾਰਕ ਮੈਂਬਰਾਂ ਨੇ ਮੰਤਰੀ ਬੈਂਸ ਵਲੋਂ ਖ਼ੁਦ ਘਰ ਪਹੁੰਚ ਕੇ ਹਾਲ ਜਾਣਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਨਾਲ ਪਰਿਵਾਰ ਨੂੰ ਹੌਸਲਾ ਮਿਲਿਆ ਹੈ। ਇਸ ਮੌਕੇ ਡਾ. ਸੰਜੀਵ ਗੌਤਮ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਪ੍ਰਧਾਨ ਸੁਦਰਸ਼ਨ ਚੌਧਰੀ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਜੀਤ ਰਾਮ ਸ਼ਰਮਾ ਦੀ ਜਲਦ ਤੰਦਰੁਸਤੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜੰਗਲੀ ਸੂਰਾਂ ਨੇ ਮੱਕੀ ਦੀ ਫ਼ਸਲ ਉਜਾੜੀ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ ਅਗਲੀ ਖ਼ਬਰ ਤਖ਼ਤਗੜ੍ਹ ਜ਼ੋਨ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।